ਪੰਜਾਬ

punjab

ETV Bharat / state

ਬਠਿੰਡਾ: ਨਰਸਿੰਗ ਦੀ ਵਿਦਿਆਰਥਣ ਨਾਲ ਪੁਲਿਸ ਹੈੱਡ ਕਾਂਸਟੇਬਲ ਨੇ ਕੀਤੀ ਬਦਸਲੂਕੀ

ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ 'ਚ ਨਰਸਿੰਗ ਦੀ ਵਿਦਿਆਰਥਣ ਨਾਲ ਪੁਲਿਸ ਹੈੱਡ ਕਾਂਸਟੇਬਲ ਨੇ ਬਦਸਲੂਕੀ ਕੀਤੀ। ਹੈੱਡ ਕਾਂਸਟੇਬਲ ਵਿਰੁੱਧ ਪੁਲਿਸ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਮੰਗ।

ਕਨਸੈਪਟ ਫ਼ੋਟੋ।

By

Published : Jun 29, 2019, 5:02 PM IST

ਬਠਿੰਡਾ: ਸਰਕਾਰੀ ਸਿਵਲ ਹਸਪਤਾਲ 'ਚ ਨਰਸਿੰਗ ਕਾਲਜ ਦੀ ਵਿਦਿਆਰਥਣ ਨਾਲ ਪੁਲਿਸ ਹੈੱਡ ਕਾਂਸਟੇਬਲ ਵੱਲੋਂ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੀਨੀਅਰ ਮੈਡੀਕਲ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਵੀਡੀਓ

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਲਗਭਗ ਸਾਢੇ ਬਾਰਾਂ ਵਜੇ ਕੈਦੀ ਵਾਰਡ ਵਿੱਚ ਜਸਵਿੰਦਰ ਸਿੰਘ ਨਾਂਅ ਦਾ ਹੈੱਡ ਕਾਂਸਟੇਬਲ ਕੈਦੀਆਂ ਦਾ ਮੈਡੀਕਲ ਕਰਵਾਉਣ ਆਇਆ ਸੀ ਅਤੇ ਨਰਸਿੰਗ ਕਾਲਜ ਦੀ ਵਿਦਿਆਰਥਣ ਉਸ ਸਮੇਂ ਹਸਪਤਾਲ ਵਿੱਚ ਡਿਊਟੀ 'ਤੇ ਤਾਇਨਾਤ ਸੀ।

ਹੈੱਡ ਕਾਂਸਟੇਬਲ ਨੇ ਵਿਦਿਆਰਥਣ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਦਰਵਾਜੇ ਨੂੰ ਕੁੰਡੀ ਲਗਾਉਣ ਦੀ ਕੋਸ਼ਿਸ਼ ਕੀਤੀ। ਵਿਦਿਆਰਥਣ ਨੇ ਇਸ ਦੀ ਸੂਚਨਾ ਹਸਪਤਾਲ ਦੇ ਅਧਿਕਾਰੀਆਂ ਨੂੰ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਕਾਰਵਾਈ ਦੀ ਮੰਗ ਕੀਤੀ।

ਸੀਨੀਅਰ ਮੈਡੀਕਲ ਆਫ਼ਸਰ ਦਾ ਕਹਿਣਾ ਹੈ ਕਿ ਉਹ ਪੁਲਿਸ ਨੂੰ ਇਸ ਦੀ ਸੂਚਨਾ ਦੇ ਚੁੱਕੇ ਹਨ ਪਰ ਪੁਲਿਸ ਵੱਲੋਂ ਕਿਸੇ ਪ੍ਰਕਾਰ ਦੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਹੁਣ ਅਸੀਂ ਸੀਨੀਅਰ ਐੱਸਐੱਸਪੀ ਬਠਿੰਡਾ ਨੂੰ ਇਸ ਸਬੰਧ ਵਿੱਚ ਕਾਰਵਾਈ ਦੀ ਮੰਗ ਕਰਾਂਗੇ।

ABOUT THE AUTHOR

...view details