ਬਠਿੰਡਾ:ਆਪਰੇਸ਼ਨ ਕਾਸੋ (Operation Casso) ਤਹਿਤ ਬਠਿੰਡਾ ਪੁਲਿਸ ਵੱਲੋਂ ਐੱਸਪੀ ਸਿਟੀ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਨਸ਼ੇ ਦੇ ਮਾਮਲੇ ਨਾਲ ਜੁੜੇ ਰਹੇ ਲੋਕਾਂ ਦੇ ਘਰਾਂ ਉੱਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਨਸ਼ਿਆਂ ਦੇ ਮਾਮਲੇ ਵਿੱਚ ਬਦਨਾਮ ਬਸਤੀ ਧੋਬੀਆਣਾ, ਖੇਤਾਂ ਸਿੰਘ ਬਸਤੀ ਅਤੇ 25 ਗਜ ਦੇ ਕਵਾਟਰਾਂ ਵਿੱਚ ਥਾਣਾ ਮੁਖੀਆਂ ਅਤੇ ਸੀ ਆਈ ਏ ਸਟਾਫ ਵੱਲੋਂ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਐੱਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਲੋਕਾਂ ਖਿਲਾਫ ਅੱਜ ਸਵੇਰ ਤੋਂ ਹੀ ਉਹਨਾਂ ਵੱਲੋਂ ਆਪਰੇਸ਼ਨ ਕਾਸੋ ਤਹਿਤ ਵੱਖ-ਵੱਖ ਥਾਣਿਆਂ ਅਧੀਨ ਪੈਂਦੀਆਂ ਬਸਤੀਆਂ ਵਿੱਚ ਛਾਪੇਮਾਰੀ (Raids in settlements) ਕੀਤੀ ਗਈ।
ਆਪਰੇਸ਼ਨ ਕਾਸੋ ਤਹਿਤ ਬਠਿੰਡਾ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ, ਨਸ਼ੇ ਦੀ ਬਰਾਮਦਗੀ ਮਗਰੋਂ 10 ਸ਼ੱਕੀਆਂ ਨੂੰ ਲਿਆ ਹਿਰਾਸਤ 'ਚ - Bathinda Police
ਆਪਰੇਸ਼ਨ ਕਾਸੋ ਤਹਿਤ ਬਠਿੰਡਾ ਪੁਲਿਸ ਵੱਲੋਂ ਵੱਡੇ ਪੱਧਰ ਉੱਤੇ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਨੇ ਜਿੱਥੇ ਬਸਤੀਆਂ ਵਿੱਚੋਂ ਨਸ਼ੀਲਾ ਪਦਾਰਥ ਬਰਾਮਦ (Narcotics recovered) ਕੀਤਾ ਉੱਥੇ ਹੀ 10 ਸ਼ੱਕੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ।
Published : Nov 28, 2023, 9:37 AM IST
|Updated : Nov 28, 2023, 10:08 AM IST
ਸਖਤ ਐਕਸ਼ਨ ਦੀ ਚਿਤਾਵਨੀ: ਪੁਲਿਸ ਮੁਤਾਬਿਕ ਉਹਨਾਂ ਵੱਲੋਂ ਕੁਝ ਸ਼ੱਕੀ ਵਾਹਨਾਂ ਮੋਬਾਇਲ ਅਤੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤੋਂ ਇਲਾਵਾ ਸਰਚ ਦੌਰਾਨ ਕੁੱਝ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ, ਜਿਸ ਸਬੰਧੀ ਉਨਾਂ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਬਠਿੰਡਾ ਪੁਲਿਸ (Bathinda Police) ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਚਿਤਾਵਨੀ ਹੈ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆਉਣ ਨਹੀਂ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਲੋਕਾਂ ਦੀਆਂ ਬਕਾਇਦਾ ਲਿਸਟਾਂ ਮੌਜੂਦ ਹਨ ਅਤੇ ਪੁਲਿਸ ਵੱਲੋਂ ਉਹਨਾਂ ਉੱਤੇ ਹਰ ਪਲ ਨਜ਼ਰ ਰੱਖੀ ਜਾ ਰਹੀ ਹੈ। ਜੇ ਕੋਈ ਸਮਾਜ ਵਿਰੋਧੀ ਗਤੀਵਿਧੀ ਵਿੱਚ ਮੁੜ ਤੋਂ ਸ਼ਾਮਿਲ ਹੋਇਆ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।
- Farmers Protest: ਚੰਡੀਗੜ੍ਹ ਦੀਆਂ ਬਰੂਹਾਂ 'ਤੇ ਤੀਜੇ ਦਿਨ ਵੀ ਡਟੇ ਕਿਸਾਨ, ਅੱਜ ਰਾਜਪਾਲ ਨਾਲ ਕਿਸਾਨ ਆਗੂਆਂ ਦੀ ਹੋਵੇਗੀ ਮੀਟਿੰਗ
- Elli Mangat targeted: ਗੈਂਗਸਟਰ ਅਰਸ਼ ਡੱਲਾ ਦੇ ਸ਼ਾਰਪ ਸ਼ੂਟਰਾਂ ਦਾ ਖੁਲਾਸਾ, ਪੰਜਾਬੀ ਗਾਇਕ ਐਲੀ ਮਾਂਗਟ ਸੀ ਟਾਰਗੇਟ 'ਤੇ, ਬਠਿੰਡਾ 'ਚ ਵੀ ਕੀਤੀ ਸੀ ਕਤਲ ਕਰਨ ਦੀ ਕੋਸ਼ਿਸ਼
- ਪੰਜਾਬ ਦੇ ਪੁੱਤ ਹੱਥ ਗੁਜਰਾਤ ਟਾਈਟਨਸ ਦੀ ਕਮਾਨ, ਆਈਪੀਐੱਲ 2024 'ਚ ਸ਼ੁਭਮਨ ਗਿੱਲ ਨਿਭਾਉਣਗੇ ਅਹਿਮ ਭੂਮਿਕਾ
ਦੱਸਣਯੋਗ ਹੈ ਕਿ ਬੀਤੇ ਦਿਨੀ ਖੰਨਾ ਪੁਲਿਸ ਵੱਲੋਂ ਵੀ ਜਿਲ੍ਹੇ ਭਰ ਅੰਦਰ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਆਪ੍ਰੇਸ਼ਨ ਕਾਸੋ ਤਹਿਤ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਅੰਦਰ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੇ ਪਾਬੰਦੀਸ਼ੁਦਾ ਸਮਾਨ ਵੀ ਬਰਾਮਦ ਕੀਤਾ ਸੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਸੀ ਕਿ ਭਾਰੀ ਫੋਰਸ ਸਮੇਤ ਇਲਾਕੇ ਦੇ ਜਿਨ੍ਹਾਂ ਵਿਅਕਤੀਆਂ ਖਿਲਾਫ਼ ਨਸ਼ਿਆਂ ਦੇ ਮਾਮਲੇ ਦਰਜ ਸਨ, ਉਨ੍ਹਾਂ ਦੇ ਘਰਾਂ ਅੰਦਰ ਅਚਨਚੇਤ ਛਾਪੇਮਾਰੀ ਕਰਕੇ ਤਲਾਸ਼ੀ ਲਈ ਗਈ।