ਬਠਿੰਡਾ:ਬਠਿੰਡਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ 4 ਗੁਰਗੇ ਗ੍ਰਿਫ਼ਤਾਰ ਕੀਤੇ ਹਨ, ਜਿਹਨਾਂ ਤੋਂ 270 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਨਾਲ ਹੀ ਇਹਨਾਂ ਤੋਂ 18 ਲੱਖ 70 ਹਜ਼ਾਰ ਰੁਪਏ ਦੀ ਨਗਦੀ ਵੀ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਹਨਾਂ ਦਾ ਸਬੰਧ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਹੈ। ਪੁਲਿਸ ਨੇ ਇਹਨਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ ਤੇ ਪੁਲਿਸ ਨੂੰ ਇਹਨਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਵੱਡੀ ਮਾਤਰਾ ਵਿਚ ਨਕਦੀ ਅਤੇ ਹੈਰੋਇਨ ਬਰਾਮਦ:ਇਸ ਸਬੰਧੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਦੇ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਅਜਿਹੀਆਂ ਗਤੀਵਿਧੀਆਂ ਸਾਹਮਣੇ ਆ ਰਹੀਆਂ ਸਨ, ਜਿਸ ਨੂੰ ਲੈਕੇ ਪੁਲਿਸ ਸਰਗਰਮ ਸੀ ਅਤੇ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਤਹਿਤ ਇਹਨਾਂ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਨੌਜਵਾਨਾਂ ਕੋਲੋਂ ਪੁਲਿਸ ਨੂੰ ਵੱਡੀ ਮਾਤਰਾ ਵਿਚ ਨਕਦੀ ਅਤੇ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਸ ਵਿਚਾਲੇ ਅਹਿਮ ਗੱਲ ਇਹ ਰਹੀ ਕਿ ਇਹ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾ ਕੇ ਪੰਜਾਬ ਵਿੱਚ ਲੱਗਜ਼ਰੀ ਕਾਰਾਂ ਰਾਹੀਂ ਹੈਰੋਇਨ ਦੀ ਸਪਲਾਈ ਕਰਨ ਦਾ ਕੰਮ ਕਰਦੇ ਸਨ। ਜਿੰਨਾ ਨੂੰ AGTF ਅਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗ੍ਰਿਫਤਾਰ ਕੀਤਾ ਹੈ।
- ਅਕਾਲੀ ਦਲ ਆਗੂ ਗਰੇਵਾਲ ਨੇ ਸੀਐਮ ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ- ਗੁਰਬਾਣੀ 'ਤੇ ਸਰਕਾਰੀ ਕੰਟਰੋਲ ਥੋਪਣ ਦੀ ਕੋਸ਼ਿਸ਼
- ਆਖੀਰ ਕਿਉਂ ਨਹੀਂ ਹੈ ਤਾਪਸੀ ਪੰਨੂ ਸ਼ੋਸਲ ਮੀਡੀਆ 'ਤੇ ਐਕਟਿਵ, ਹੁਣ ਅਦਾਕਾਰਾ ਨੇ ਖੁਦ ਦੱਸਿਆ ਵੱਡਾ ਕਾਰਨ
- Smart City Project : ਟ੍ਰੈਫਿਕ ਨਿਯਮ ਤੋੜਨ ਵਾਲੇ ਹੋ ਜਾਣ ਸਾਵਧਾਨ ! ਜਲਦ ਹੀ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ 'ਤੇ ਲੱਗ ਰਹੇ ਹਾਈਟੈੱਕ ਕੈਮਰੇ