ਬਠਿੰਡਾ :ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਸੀਆਈਏ 2 ਸਟਾਫ ਦੀ ਟੀਮ ਵੱਲੋਂ ਅਜਿਹੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਪੈਸੇ ਦੁੱਗਣੇ ਕਰਨ ਦੇ ਨਾਮ ਉਤੇ ਲੋਕਾਂ ਨਾਲ ਠੱਗੀਆਂ ਮਾਰਦੇ ਸਨ। ਇਹ ਦੋਵੇਂ ਮੁਲਜ਼ਮ ਲੋਕਾਂ ਨੂੰ ਜਾਅਲੀ ਕਰੰਸੀ ਦੇ ਕੇ ਉਨ੍ਹਾਂ ਠੱਗੀ ਦਾ ਸ਼ਿਕਾਰ ਬਣਾਉਂਦੇ ਸਨ।
ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲੇ ਦੋ ਮੁਲਜ਼ਮ ਆਏ ਪੁਲਿਸ ਅੜਿੱਕੇ, ਜਾਅਲੀ ਕਰੰਸੀ ਵੀ ਬਰਾਮਦ - ਗੋਨਿਆਣਾ ਮੰਡੀ
ਬਠਿੰਡਾ ਵਿਖੇ ਸੀਆਈਏ ਸਟਾਫ ਵੱਲੋਂ ਦੋ ਮੁਲਜ਼ਮਾਂ ਨੂੰ 9900 ਰੁਪਏ ਦੀ ਜਾਅਲੀ ਕਰੰਸੀ ਸਮੇਤ ਕਾਬੂ ਕੀਤਾ ਗਿਆ ਹੈ। ਦਰਅਸਲ ਇਹ ਮੁਲਜ਼ਮ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਉਨ੍ਹਾਂ ਨੂੰ ਜਾਅਲੀ ਕਰੰਸੀ ਦੇ ਦਿੰਦੇ ਸਨ।
ਮੁਲਜ਼ਮਾਂ ਕੋਲੋਂ 9900 ਰੁਪਏ ਦੀ ਜਾਅਲੀ ਕਰੰਸੀ ਬਰਾਮਦ :ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ਼ ਦੇ ਇੰਚਾਰਜ ਕਰਨ ਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦੇ ਨਾਮ ਉਤੇ ਠੱਗੀਆਂ ਮਾਰ ਰਹੇ ਹਨ ਅਤੇ ਗੋਨਿਆਣਾ ਮੰਡੀ ਦੇ ਏਰੀਏ ਵਿੱਚ ਸਰਗਰਮ ਹਨ। ਪੁਲਿਸ ਨੇ ਸੂਚਨਾ ਦੇ ਆਧਾਰ ਉਤੇ ਗੁਰਾ ਦਿੱਤਾ ਸਿੰਘ ਅਤੇ ਜੋਤੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਤੇ ਇਹਨਾਂ ਦੇ ਕਬਜ਼ੇ ਵਿੱਚੋ 9900 ਰੁਪਏ ਦੀ ਨਕਲੀ ਭਾਰਤੀ ਕਰੰਸੀ ਬਰਾਮਦ ਕੀਤੀ। ਪੁਲਿਸ ਅਧਿਕਾਰੀਆਂ ਨੇ ਜਾਂਚ ਦੌਰਾਨ ਇਨ੍ਹਾਂ ਕੋਲੋਂ ਨਕਲੀ ਨੋਟ ਬਣਾਉਣ ਲਈ ਵਰਤੇ ਜਾਂਦੇ ਕੈਮੀਕਲ ਅਤੇ ਨੋਟ ਛਾਪਣ ਲਈ ਵਰਤੇ ਜਾਂਦੇ ਕਾਗਜ਼ ਆਦਿ ਬਰਾਮਦ ਕੀਤੇ ਹਨ।
- ਸੁੱਕੀਆਂ ਰੋਟੀਆਂ ਦੇ ਘੁਟਾਲੇ ਉਤੇ ਬੋਲੇ ਮਨਜੀਤ ਸਿੰਘ ਭੋਮਾ, "ਸ਼੍ਰੋਮਣੀ ਕਮੇਟੀ ਨੇ 'ਵੱਡੇ ਮਗਰਮੱਛ' ਫੜਨ ਦੀ ਥਾਂ 'ਛੋਟੀਆਂ ਮੱਛੀਆਂ' ਉਤੇ ਕੀਤੀ ਕਾਰਵਾਈ"
- Kabaddi player died in Accident: ਮੋਗਾ ਵਿੱਚ ਨਾਮੀ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿੱਚ ਮੌਤ, ਜਿਮ ਲਾ ਕੇ ਪਰਤ ਰਿਹਾ ਸੀ ਘਰ ਵਾਪਿਸ
- NHAI Order Demolition Bridge: ਨਵਜੋਤ ਸਿੱਧੂ ਦੀ ਕੋਠੀ ਨੂੰ ਜਾਣ ਵਾਲੇ ਪੁਲ ਨੂੰ ਢਹਿ-ਢੇਰੀ ਕਰਨ ਦੇ ਹੁਕਮ, NHAI ਨੇ ਗੈਰ-ਕਾਨੂੰਨੀ ਐਲਾਨਿਆ
ਮੁਲਜ਼ਮਾਂ ਉਤੇ ਪਹਿਲਾਂ ਵੀ ਕਈ ਜਾਲਸਾਜ਼ੀ ਦੇ ਮਾਮਲੇ ਦਰਜ :ਪੁਲਿਸ ਅਧਿਕਾਰੀਆਂ ਨੇ ਦੱਸਿਆ ਇਹ ਭੋਲੇ ਭਾਲੇ ਲੋਕਾਂ ਨੂੰ ਨੋਟ ਦੁੱਗਣੇ ਕਰਨ ਦੇ ਨਾਮ ਉਤੇ ਝਾਂਸਾ ਦਿੰਦੇ ਸਨ ਅਤੇ ਅਸਲੀ ਕਰੰਸੀ ਲੈ ਕੇ ਉਨ੍ਹਾਂ ਨੂੰ ਨਕਲੀ ਕਰੰਸੀ ਦੇ ਦਿੰਦੇ ਸਨ। ਇਨ੍ਹਾਂ ਵੱਲੋਂ ਕਈ ਲੋਕਾਂ ਨਾਲ ਠੱਗੀਆਂ ਮਾਰੀਆਂ ਗਈਆਂ ਹਨ। ਫਿਲਹਾਲ ਪੁਲਿਸ ਵੱਲੋਂ ਦੋ ਲੋਕਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿਛ ਤੋਂ ਬਾਅਦ ਇਨ੍ਹਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਪਹਿਲਾਂ ਵੀ ਇਨ੍ਹਾਂ ਉਤੇ ਜਾਅਲਸਾਜ਼ੀ ਦੇ ਮਾਮਲੇ ਦਰਜ ਹਨ ਅਤੇ ਕੁਝ ਦੇਰ ਪਹਿਲਾਂ ਹੀ ਇਹ ਜੇਲ੍ਹ ਵਿੱਚੋਂ ਬਾਹਰ ਸਨ। ਬਾਹਰ ਆ ਕੇ ਇਨ੍ਹਾਂ ਵੱਲੋਂ ਫਿਰ ਤੋਂ ਠੱਗੀਆਂ ਮਾਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।