ਤਲਵੰਡੀ ਸਾਬੋ: ਖ਼ਾਲਿਸਤਾਨ ਪੱਖੀ ਸੰਗਠਨ ਸਿਖਸ ਫ਼ਾਰ ਜਸਟਿਸ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਦੇਖਦਿਆਂ ਪੁਲਿਸ ਵੱਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੁਆਲੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਤੁਹਾਨੂੰ ਦੱਸ ਦਈਏ ਕਿ 15 ਅਗਸਤ ਨੂੰ ਵੀ ਸਿਖਸ ਫ਼ਾਰ ਜਸਟਿਸ ਨੇ ਤਖ਼ਤ ਸਾਹਿਬਾਨ ਉੱਤੇ ਖ਼ਾਲਿਸਤਾਨ ਸਬੰਧੀ ਅਰਦਾਸ ਕਰਨ ਦਾ ਐਲਾਨ ਕੀਤਾ ਸੀ ਅਤੇ ਕੁਝ ਨੌਜਵਾਨਾਂ ਨੇ ਅਰਦਾਸ ਨੂੰ ਅਮਲੀ ਜਾਮਾ ਪਹਿਨਾਉਣ ਦਾ ਦਾਅਵਾ ਵੀ ਕੀਤਾ ਸੀ। ਉਸੇ ਦੇ ਮੱਦੇਨਜ਼ਰ ਦਿਨ ਸੋਮਵਾਰ ਨੂੰ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ, ਇਸ ਲਈ ਵੱਡੀ ਗਿਣਤੀ ਵਿੱਚ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ ਹੈ।