ਬਠਿੰਡਾ: ਖੇਤੀ ਬਿੱਲਾਂ ਦੇ ਮਾਮਲੇ 'ਚ ਇਸ ਵੇਲੇ ਪੰਜਾਬ ਅਤੇ ਦੇਸ਼ ਵਿੱਚ ਭਖਦਾ ਮੁੱਦਾ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਈਟੀਵੀ ਭਾਰਤ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਉੱਪ ਪ੍ਰਧਾਨ ਦਿਆਲ ਸੋਢੀ ਨਾਲ ਖਾਸ ਗੱਲਬਾਤ ਕੀਤੀ। ਸੋਢੀ ਨੇ ਕਿਹਾ ਕਿ ਇਹ ਬਿੱਲ ਕਿਸਾਨ ਪੱਖੀ ਹਨ ਅਤੇ ਕਿਸਾਨਾਂ ਨੂੰ ਕੋਈ ਵੀ ਨੁਕਸਾਨ ਨਵੀਂ ਹੋਵੇਗਾ।
ਖੇਤੀ ਬਿੱਲਾਂ 'ਤੇ ਕੀਤੀ ਜਾ ਰਹੀ ਹੈ ਸਿਆਸਤ: ਭਾਜਪਾ - ਉੱਪ ਪ੍ਰਧਾਨ ਦਿਆਲ ਸੋਢੀ
ਖੇਤੀ ਬਿੱਲਾਂ ਦੇ ਮਾਮਲੇ 'ਚ ਇਸ ਵੇਲੇ ਪੰਜਾਬ ਅਤੇ ਦੇਸ਼ ਵਿੱਚ ਭਖਦਾ ਮੁੱਦਾ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਈਟੀਵੀ ਭਾਰਤ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਉੱਪ ਪ੍ਰਧਾਨ ਦਿਆਲ ਸੋਢੀ ਨਾਲ ਖਾਸ ਗੱਲਬਾਤ ਕੀਤੀ। ਸੋਢੀ ਨੇ ਕਿਹਾ ਕਿ ਇਹ ਬਿੱਲ ਕਿਸਾਨ ਪੱਖੀ ਹਨ ਅਤੇ ਕਿਸਾਨਾਂ ਨੂੰ ਕੋਈ ਵੀ ਨੁਕਸਾਨ ਨਵੀਂ ਹੋਵੇਗਾ।
ਐਮਐਸਪੀ ਨੂੰ ਲੈ ਕੇ ਵੀ ਦਿਆਲ ਸੋਢੀ ਨੇ ਕਿਹਾ ਕਿ ਐਮਐਸਪੀ ਉਸੇ ਤਰੀਕੇ ਨਾਲ ਜਾਰੀ ਰਹੇਗੀ ਜਿਵੇਂ ਪਹਿਲਾਂ ਚੱਲਦੀ ਸੀ ਭਾਰਤੀ ਜਨਤਾ ਪਾਰਟੀ ਵੱਲੋਂ ਹੁਣ ਕਣਕ ਦੀ ਫ਼ਸਲ ਉੱਤੇ ਵੀ ਐਮਐਸਪੀ ਨੂੰ ਵਧਾਇਆ ਗਿਆ ਹੈ। ਖੇਤੀ ਆਰਡੀਨੈਂਸ ਵਿੱਚ ਕੋਈ ਵੀ ਇਹੋ ਜਿਹੀ ਗੱਲ ਨਹੀਂ ਲਿਖੀ ਗਈ ਹੈ ਕਿ ਜੋ ਕਿਸਾਨਾਂ ਦੇ ਵਿਰੋਧ ਵਿੱਚ ਹੋਵੇ। ਉਨ੍ਹਾਂ ਨੇ ਦੱਸਿਆ ਕਿ ਜਦੋਂ ਵੀ ਕਿਸੇ ਕਾਨੂੰਨ ਨੂੰ ਬਣਾਇਆ ਜਾਂਦਾ ਹੈ ਤਾਂ ਉਸ ਦਾ ਵਿਰੋਧ ਦੇਸ਼ ਵਿੱਚ ਜ਼ਰੂਰ ਹੁੰਦਾ ਹੈ ਪਰ ਜਦੋਂ ਤੱਕ ਇਸ ਦਾ ਖਰੜਾ ਬਣ ਕੇ ਜ਼ਮੀਨੀ ਪੱਧਰ ਤੱਕ ਪਹੁੰਚਦਾ ਹੈ ਤਾਂ ਉਸ ਦਾ ਅਸਲ ਫਾਇਦਾ ਪਤਾ ਲੱਗਦਾ ਹੈ।
ਦਿਆਲ ਸੋਢੀ ਨੇ ਕਿਹਾ ਕਿ ਜੋ ਹਰਸਿਮਰਤ ਕੌਰ ਬਾਦਲ ਵੱਲੋਂ ਵਜ਼ਾਰਤ ਤੋਂ ਅਸਤੀਫ਼ਾ ਦਿੱਤਾ ਗਿਆ ਹੈ ਤਾਂ ਉਹ ਉਨ੍ਹਾਂ ਦਾ ਇੱਕ ਨਿੱਜੀ ਫੈਸਲਾ ਹੈ। ਜਿਸ ਤੋਂ ਪਹਿਲਾਂ ਕਿ ਪ੍ਰਕਾਸ਼ ਸਿੰਘ ਬਾਦਲ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਇਸ ਖੇਤੀ ਆਰਡੀਨੈਂਸ ਨੂੰ ਸਮਝਾਉਣ ਲਈ ਕੋਸ਼ਿਸ਼ ਕੀਤੀ ਗਈ ਸੀ।