ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਵ ਜਿੱਥੇ ਪੂਰੀ ਦੁਨੀਆ ਵਿੱਚ ਸਿੱਖ ਸੰਗਤ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਰਹੀ ਹੈ ਉੱਥੇ ਹੀ ਮਾਲਵੇ ਅੰਦਰ ਸਥਿਤ ਸਿੱਖ ਜਗਤ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅੱਜ ਸਮਾਗਮਾਂ ਦੀ ਸ਼ੁਰੂਆਤ ਅਖੰਡ ਪਾਠ ਸਾਹਿਬ ਕਰਕੇ ਕੀਤੀ ਗਈ ਜਿੰਨ੍ਹਾਂ ਦਾ ਭੋਗ 30 ਨਵੰਬਰ ਨੂੰ ਪਵੇਗਾ।
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਵ ਸਮਾਗਮ ਹੋਏ ਆਰੰਭ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਵ ਦੇ ਸਮਾਗਮਾਂ ਦੀ ਸ਼ੁਰੂਆਤ ਅਖੰਡ ਪਾਠ ਸਾਹਿਬ ਕਰਕੇ ਕੀਤੀ ਗਈ ਜਿੰਨ੍ਹਾਂ ਦਾ ਭੋਗ 30 ਨਵੰਬਰ ਨੂੰ ਪਵੇਗਾ।
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਵ ਸਮਾਗਮ ਹੋਏ ਆਰੰਭ
ਉਨ੍ਹਾਂ ਨੇ ਦੱਸਿਆ ਕਿ ਗੁਰਪੁਰਬ ਮੌਕੇ ਤਖਤ ਸਾਹਿਬ ਵਿਖੇ ਵਿਸ਼ੇਸ ਰੌਸ਼ਨੀ ਕੀਤੀ ਜਾਵੇਗੀ ਉਨ੍ਹਾਂ ਨੇ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਪਾ ਕੇ ਆਉਣ ਅਤੇ ਹੋਰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।