ਪੰਜਾਬ

punjab

ETV Bharat / state

9 ਅਗਸਤ ਨੂੰ ਪੰਜਾਬ ਦੀਆਂ ਸੜਕਾਂ 'ਤੇ ਨਹੀਂ ਦੌੜਨਗੀਆਂ ਪ੍ਰਾਈਵੇਟ ਬੱਸਾਂ - ਪ੍ਰਾਈਵੇਟ ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਨਰਪਿੰਦਰ ਸਿੰਘ ਜਲਾਲ

9 ਅਗਸਤ ਨੂੰ ਪੰਜਾਬ ਦੀਆਂ ਸੜਕਾਂ 'ਤੇ ਨਹੀਂ ਦੌੜਨਗੀਆਂ ਪ੍ਰਾਈਵੇਟ ਬੱਸਾਂ ਸੂਬੇ ਭਰ ਵਿਚ ਪ੍ਰਾਈਵੇਟ ਟਰਾਂਸਪੋਰਟਰਾਂ ਨੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ, ਉਨ੍ਹਾਂ ਕਿਹਾ ਕਿ ਜੇ ਫਿਰ ਵੀ ਸੁਣਵਾਈ ਨਹੀਂ ਹੁੰਦੀ ਤਾਂ ਉਨ੍ਹਾਂ ਵੱਲੋਂ 14 ਅਗਸਤ ਤੱਕ ਆਪਣੀਆਂ ਬੱਸਾਂ 'ਤੇ ਕਾਲੀਆਂ ਝੰਡੀਆਂ ਲਗਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।

9 ਅਗਸਤ ਨੂੰ ਪੰਜਾਬ ਦੀਆਂ ਸੜਕਾਂ 'ਤੇ ਨਹੀਂ ਦੌੜਨਗੀਆਂ ਪ੍ਰਾਈਵੇਟ ਬੱਸਾਂ
9 ਅਗਸਤ ਨੂੰ ਪੰਜਾਬ ਦੀਆਂ ਸੜਕਾਂ 'ਤੇ ਨਹੀਂ ਦੌੜਨਗੀਆਂ ਪ੍ਰਾਈਵੇਟ ਬੱਸਾਂ

By

Published : Aug 8, 2022, 6:54 PM IST

Updated : Aug 8, 2022, 7:03 PM IST

ਬਠਿੰਡਾ: ਪੰਜਾਬ ਵਿੱਚ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਧਰਨੇ ਪ੍ਰਦਰਸਨ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿਛਲੀ ਸਰਕਾਰ ਵੱਲੋਂ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਦਿੱਤੇ ਜਾਣ ਤੋਂ ਬਾਅਦ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਵੱਡਾ ਆਰਥਿਕ ਨੁਕਸਾਨ ਹੋ ਜਾਣ ਤੋਂ ਬਾਅਦ ਸਰਕਾਰ ਵੱਲੋਂ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਖ਼ਿਲਾਫ਼ ਹੁਣ ਸਮੁੱਚੇ ਪੰਜਾਬ ਦੇ ਪ੍ਰਾਈਵੇਟ ਟਰਾਂਸਪੋਰਟਰਜ਼ ਵੱਲੋਂ 9 ਅਗਸਤ ਨੂੰ ਆਪਣੀਆਂ ਬੱਸਾਂ ਬੰਦ ਰੱਖ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਇਸ ਮੌਕੇ ਬਠਿੰਡਾ ਪ੍ਰਾਈਵੇਟ ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਨਰਪਿੰਦਰ ਸਿੰਘ ਜਲਾਲ ਨੇ ਕਿਹਾ ਕਿ ਸਰਕਾਰ ਵੱਲੋਂ ਬੀਬੀਆਂ ਭੈਣਾਂ ਨੂੰ ਮੁਫ਼ਤ ਬੱਸ ਸਫ਼ਰ ਦਿੱਤੀ ਗਈ ਸਹੂਲਤ ਪ੍ਰਾਈਵੇਟ ਟਰਾਂਸਪੋਰਟਰ ਵੱਡੇ ਆਰਥਿਕ ਨੁਕਸਾਨ ਵਿੱਚ ਚਲੇ ਗਏ ਹਨ। ਪੰਜਾਬ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਪ੍ਰਾਈਵੇਟ ਟਰਾਂਸਪੋਰਟਰਜ਼ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਤੇ ਨਾ ਹੀ ਟਰਾਂਸਪੋਰਟ ਮੰਤਰੀ ਵੱਲੋਂ ਉਨ੍ਹਾਂ ਨੂੰ ਸਮਾਂ ਦਿੱਤਾ ਜਾ ਰਿਹਾ ਹੈ।

9 ਅਗਸਤ ਨੂੰ ਪੰਜਾਬ ਦੀਆਂ ਸੜਕਾਂ 'ਤੇ ਨਹੀਂ ਦੌੜਨਗੀਆਂ ਪ੍ਰਾਈਵੇਟ ਬੱਸਾਂ

ਜਿਸ ਕਾਰਨ ਮਜਬੂਰੀ ਵੱਸ ਉਨ੍ਹਾਂ ਵੱਲੋਂ ਇੱਕ ਦਿਨ ਲਈ ਆਪਣੀਆਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ, ਉਨ੍ਹਾਂ ਕਿਹਾ ਕਿ ਜੇ ਫਿਰ ਵੀ ਸੁਣਵਾਈ ਨਹੀਂ ਹੁੰਦੀ ਤਾਂ ਉਨ੍ਹਾਂ ਵੱਲੋਂ 14 ਅਗਸਤ ਤੱਕ ਆਪਣੀਆਂ ਬੱਸਾਂ 'ਤੇ ਕਾਲੀਆਂ ਝੰਡੀਆਂ ਲਗਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਤੋਂ ਇਲਾਵਾ 15 ਅਗਸਤ ਨੂੰ ਲੁਧਿਆਣਾ ਵਿਖੇ, ਜਿੱਥੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉੱਥੇ ਹੀ ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਆਪਣੀ ਦਸ ਸਾੜ ਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਿੱਤੇ ਨਾਲ 5 ਲੱਖ ਪਰਿਵਾਰ ਜੁੜਿਆ ਹੋਇਆ ਹੈ, ਜਿਸ ਨਾਲ ਹਰ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਫਿਰ ਵੀ ਮੰਗਾਂ ਨਹੀਂ ਮੰਨਦੀ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।


ਇਹ ਵੀ ਪੜੋ:-RTI ’ਚ ਵੱਡਾ ਖੁਲਾਸਾ ! ਆਪ ਦੇ ਹੱਕ ਵਿੱਚ ਨਤੀਜੇ ਆਉਣ ਤੋਂ ਬਾਅਦ ਕੱਢੀ ਵਿਜੇ ਯਾਤਰਾ ਦੌਰਾਨ ਲੱਖਾਂ ਰੁਪਏ ਖਰਚ

Last Updated : Aug 8, 2022, 7:03 PM IST

ABOUT THE AUTHOR

...view details