ਬਠਿੰਡਾ: ਪਿੰਡ ਸਿਵੀਆਂ ਵਿਖੇ ਇੱਕ ਨਿੱਜੀ ਸਕੂਲ ਦੀ ਬੱਚਿਆਂ ਨਾਲ ਭਰੀ ਵੈਨ ਪਲਟ ਗਈ। ਪਿੰਡ ਵਾਸੀਆਂ ਵੱਲੋਂ ਇਸ ਹਾਦਸੇ ਦਾ ਕਾਰਨ ਸੜਕ ਦੀ ਖਸਤਾ ਹਾਲਤ ਦੱਸੀ ਜਾ ਰਈ ਹੈ। ਇਸ ਘਟਨਾ ਦੇ ਰੋਸ ਵਜੋਂ ਲੋਕਾਂ ਨੇ ਬਠਿੰਡਾ ਅੰਬਰਸਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਪਿੰਡ ਦੇ ਲੋਕਾਂ ਦੀ ਮੰਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਪੈਣ ਕਰਕੇ ਸੜਕਾਂ ਪੱਟੀਆਂ ਹੋਈਆਂ ਅਤੇ ਇਨ੍ਹਾਂ ਦੀ ਖਸਤਾ ਹਾਲਤ ਕਰਕੇ ਹਰ ਰੋਜ਼ ਹਾਦਸੇ ਵਾਪਰ ਰਹੇ ਹਨ।
ਸਕੂਲੀ ਬੱਚਿਆਂ ਨਾਲ ਭਰੀ ਵੈਨ ਪਲਟੀ - ਬੱਚਿਆਂ ਨਾਲ ਭਰੀ ਵੈਨ ਪਲਟੀ
ਪਿੰਡ ਸਿਵੀਆਂ ਵਿਖੇ ਇੱਕ ਨਿੱਜੀ ਸਕੂਲ ਦੀ ਬੱਚਿਆਂ ਨਾਲ ਭਰੀ ਵੈਨ ਪਲਟ ਗਈ ਪਿੰਡ ਵਾਸੀਆਂ ਵੱਲੋਂ ਜਿਸਦਾ ਕਾਰਨ ਸੜਕ ਦੀ ਖਸਤਾ ਹਾਲਤ ਦੱਸੀ ਗਈ।
ਫ਼ੋਟੋ
ਵੀਡੀਓ
ਲੋਕਾਂ ਦਾ ਕਹਿਣਾ ਸੀ ਕਿ ਸੜਕਾਂ ਦੀ ਖਸਤਾ ਹਾਲਤ ਕਰਕੇ ਹਰ ਰੋਜ਼ ਹਾਦਸੇ ਵਾਪਰਦੇ ਹਨ ਅਤੇ ਕਈ ਦੁਰਘਟਨਾਵਾਂ ਵਿੱਚ ਲੋਕਾਂ ਦੀ ਮੌਤ ਹੋ ਚੁੱਕੀ ਹੈ। ਲੋਕਾਂ ਦੀ ਮੰਗ ਹੈ ਕਿ ਸੜਕ ਦੀ ਮੁਰੰਮਤ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਜਾਨ ਮਾਲ ਦਾ ਨੁਕਸਾਨ ਹੋਣੋ ਬਚ ਸਕੇ। ਧਰਨਾ ਦੇ ਚੱਲਦੇ ਟ੍ਰੈਫਿਕ ਵੀ ਕਾਫੀ ਸਮੇਂ ਤੱਕ ਪ੍ਰਭਾਵਿਤ ਰਿਹਾ।