ਬਠਿੰਡਾ:ਪੰਜਾਬ ਵਿੱਚ ਇੱਕ ਪਾਸੇ ਜਿੱਥੇ ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against the Punjab government) ਕੀਤੇ ਜਾਂਦੇ ਹਨ, ਉੱਥੇ ਹੀ ਨਿੱਜੀ ਬੱਸਾਂ ਦੇ ਮਾਲਕਾਂ ਵੱਲੋਂ ਵੀ ਬਠਿੰਡਾ 'ਚ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against the Punjab government) ਕੀਤਾ ਗਿਆ ਹੈ। ਰਹਿੰਦੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਪ੍ਰਾਈਵੇਟ ਟਰਾਂਸਪੋਰਟਰਾਂ (Private transporters) ਵੱਲੋਂ 9 ਅਗਸਤ ਨੂੰ ਪੂਰੇ ਪੰਜਾਬ ਵਿੱਚ ਆਪਣੀਆਂ ਸੇਵਾਵਾਂ ਚੱਕਾ ਜਾਮ ਕਰਕੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ।
ਇਸੇ ਦੇ ਚੱਲਦਿਆਂ ਪ੍ਰਾਈਵੇਟ ਟਰਾਂਸਪੋਰਟਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ (President of Private Transporters Association Bathinda) ਨਰਪਿੰਦਰ ਸਿੰਘ ਜਲਾਲ ਦੀ ਅਗਵਾਈ ਵਿੱਚ ਬਠਿੰਡਾ ਦੇ ਬੱਸ ਸਟੈਂਡ (Bus stand of Bathinda) ਦੇ ਇੱਕ ਗੇਟ ਨੂੰ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਹੀ ਪੀ.ਆਰ.ਟੀ.ਸੀ. ਦੇ ਕਰਮਚਾਰੀਆਂ ਵੱਲੋਂ ਗੇਟ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ, ਕਿ ਇਸ ਦੌਰਾਨ ਪੀ.ਆਰ.ਟੀ.ਸੀ. ਅਤੇ ਪ੍ਰਾਈਵੇਟ ਟਰਾਂਸਪੋਰਟਰ (Private transporters) ਇੱਕ ਦੂਜੇ ਦੇ ਆਹਮੋ-ਸਾਹਮਣੇ ਹੋ ਗਏ।