ਬਠਿੰਡਾ: ਕੋਰੋਨਾ ਵਾਇਰਸ ਨੂੰ ਵੇਖਦਿਆਂ ਕੀਤੀ ਗਈ ਤਾਲਾਬੰਦੀ ਕਾਰਨ ਰੋਜ਼ ਕਮਾ ਕੇ ਖਾਣ ਵਾਲੇ ਆਟੋ ਰਿਕਸ਼ਾ ਚਾਲਕਾਂ ਨੂੰ ਘਰ ਦਾ ਗੁਜ਼ਾਰਾ ਕਰਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਟੋ ਰਿਕਸ਼ਾ ਚਾਲਕਾਂ ਦਾ ਕਹਿਣਾ ਹੈ ਕਿ ਪਰਿਵਾਰ ਵਿੱਚ ਚਾਰ ਬੱਚੇ ਹਨ ਜੋ ਆਪਣੀ ਪੜ੍ਹਾਈ ਤੋਂ ਵੀ ਵਾਂਝੇ ਹਨ ਅਤੇ ਤਾਲਾਬੰਦੀ ਦੌਰਾਨ ਗੁਰਦੁਆਰਿਆਂ ਤੋਂ ਰੋਟੀ ਲਿਆ ਕੇ ਆਪਣਾ ਗੁਜ਼ਾਰਾ ਕਰ ਰਹੇ ਹਨ। ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਾ ਲਏ ਜਾਣ ਉੱਤੇ ਇਨ੍ਹਾਂ ਪਰਿਵਾਰ ਵੱਲੋਂ ਖ਼ੁਦ ਨੂੰ ਅਤੇ ਬੱਚਿਆਂ ਨੂੰ ਵੀ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ।