ਬਠਿੰਡਾ: ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਤੋੜ ਕੇ ਪੁਨਰ ਵਿਕਾਸ ਕਰਨ ਦੇ ਲਈ ਕਾਂਗਰਸ ਸਰਕਾਰ ਪੱਬਾਂ ਭਾਰ ਨਜ਼ਰ ਆ ਰਹੀ ਹੈ। ਜਦੋਂ ਕਿ ਰਾਜਨੀਤਿਕ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਜਿਸ ਕਾਰਨ ਹੁਣ ਬਠਿੰਡਾ ਦੇ ਥਰਮਲ ਪਲਾਂਟ ਦਾ ਮੁੱਦਾ ਇਸ ਵੇਲੇ ਪੰਜਾਬ ਵਿੱਚ ਭਖਦਾ ਜਾ ਰਿਹਾ ਹੈ।
'ਕਿਸੇ ਵੀ ਕੀਮਤ 'ਤੇ ਨਹੀਂ ਤੋੜਨ ਦਿੱਤਾ ਜਾਵੇਗਾ ਥਰਮਲ ਪਲਾਂਟ'
ਬਠਿੰਡਾ ਥਰਮਲ ਪਲਾਂਟ ਨੂੰ ਤੋੜੇ ਜਾਣ ਦੇ ਫ਼ੈਸਲੇ ਵਿਰੁੱਧ ਰੋਸ ਵਜੋਂ ਅਕਾਲੀ ਦਲ ਯੂਨਾਈਟਿਡ ਦੇ ਝੰਡੇ ਹੇਠ ਵੱਖ-ਵੱਖ ਜਥੇਬੰਦੀਆਂ ਅਤੇ ਪਾਰਟੀਆਂ ਵੱਲੋਂ ਅਕਾਲੀ ਦਲ ਤੇ ਕਾਂਗਰਸ ਸਰਕਾਰ ਦਾ ਪੁਤਲਾ ਸਾੜਿਆ ਗਿਆ।
ਬਠਿੰਡਾ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਬ ਤੋਂ ਅਕਾਲੀ ਦਲ ਯੂਨਾਈਟਿਡ ਪਾਰਟੀ ਦੇ ਝੰਡੇ ਹੇਠ ਵੱਖ ਵੱਖ ਪਾਰਟੀਆਂ ਵੱਲੋਂ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਰੋਸ ਮਾਰਚ ਦੀ ਅਗਵਾਈ ਕਰ ਰਹੇ ਅਕਾਲੀ ਦਲ ਯੂਨਾਈਟਿਡ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਰਾੜ ਦਾ ਕਹਿਣਾ ਹੈ ਕਿ ਬਠਿੰਡਾ ਦਾ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੋਵੇਂ ਰਵਾਇਤੀ ਪਾਰਟੀਆਂ ਦਾ ਨਿਸ਼ਾਨਾ ਰਿਹਾ ਹੈ। ਅਕਾਲੀ ਦਲ ਸਰਕਾਰ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਪ੍ਰਾਈਵੇਟ ਘਰਾਣਿਆਂ ਦੇ ਨਾਲ ਸਮਝੌਤੇ ਹੋਏ ਸੀ, ਤੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਬੰਦ ਕਰ ਦਿੱਤਾ ਸੀ।
ਜਿਸ ਨੂੰ ਲੈ ਕੇ ਹੁਣ ਕਾਂਗਰਸ ਸਰਕਾਰ ਸੱਤਾ ਦੇ ਵਿੱਚ ਆ ਕੇ ਇਸ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਤੋੜਨਾ ਚਾਹੁੰਦੀ ਹੈ। ਇਸ ਦੇ ਰੋਸ ਵਜੋਂ ਅਕਾਲੀ ਦਲ ਯੂਨਾਇਟਿਡ ਦੇ ਬੈਨਰ ਹੇਠ ਬਹੁਜਨ ਸਮਾਜ ਪਾਰਟੀ ਆਮ ਆਦਮੀ ਪਾਰਟੀ ਦਲ ਖਾਲਸਾ ਤੇ ਹੋਰ ਵੱਖ ਵੱਖ ਜਥੇਬੰਦੀਆਂ ਵੱਲੋਂ ਸ਼ਿਰਕਤ ਕੀਤੀ ਗਈ ਹੈ। ਜਿਸ ਵਿੱਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਤੱਕ ਰੋਸ ਮਾਰਚ ਕਰਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੌਜੂਦਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੈਪਟਨ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।