ਬਠਿੰਡਾ:ਕੱਚੇ ਕਾਮਿਆਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਮਿੰਨੀ ਸੈਕਟਰੀਏਟ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਮੌਕੇ ਅਧਿਆਪਕ ਯੂਨੀਅਨ ਦੇ ਆਗੂ ਰੇਸ਼ਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦੀ ਥਾਂ ਕੱਢ ਰਹੀ ਹੈ।
ਕੱਚੇ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਮਿੰਨੀ ਸੈਕਟਰੀਏਟ ਮੂਹਰੇ ਧਰਨਾ
ਕੱਚੇ ਕਾਮਿਆਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਮਿੰਨੀ ਸੈਕਟਰੀਏਟ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ’ਚ ਸ਼ਾਮਲ ਅਧਿਆਪਕ ਯੂਨੀਅਨ ਦੇ ਆਗੂ ਰੇਸ਼ਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦੀ ਥਾਂ ਕੱਢ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਤਾਂ ਮੁਲਾਜ਼ਮਾਂ ਨੂੰ ਟੀਏ ਡੀਏ ਦੇ ਰਹੀ ਹੈ ਅਤੇ ਨਾ ਹੀ ਪੇਅ-ਕਮਿਸ਼ਨ ਦੀ ਰਿਪੋਰਟ ਲਾਗੂ ਕਰ ਰਹੀ ਹੈ। ਇਸ ਲਈ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੁੱਖੀ ਠੇਕਾ ਮੁਲਾਜ਼ਮਾਂ ਅਤੇ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸ਼ਹਿਰ ਵਿੱਚ ਮਾਰਚ ਵੀ ਕੀਤਾ ਜਾ ਰਿਹਾ ਹੈ।
ਰੋਸ ਰੈਲੀ ਵਿੱਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਠੇਕੇ ’ਤੇ ਕੰਮ ਕਰਦੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕਰੇ ਅਤੇ ਉਨ੍ਹਾਂ ਨੂੰ ਬਣਦੇ ਹੋਏ ਅਧਿਕਾਰ ਦਿੱਤੇ ਜਾਣ। ਇਸ ਮੌਕੇ ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਸੰਘਰਸ਼ ਹੋਰ ਤਿੱਖਾ ਕਰਨਗੇ।