ਪੰਜਾਬ

punjab

By

Published : Feb 19, 2021, 5:34 PM IST

ETV Bharat / state

ਗ੍ਰਿਫ਼ਤਾਰ ਅੰਦੋਲਨਕਾਰੀਆਂ ਦੀ ਰਿਹਾਈ ਲਈ ਪਿੰਡ ਮਹਿਰਾਜ 'ਚ ਰੋਸ ਰੈਲੀ

ਗਣਤੰਤਰ ਦਿਵਸ ਮੌਕੇ ਹੋਈਆਂ ਗ੍ਰਿਫਤਾਰੀਆਂ ਨੂੰ ਲੈ ਕੇ ਦਲ ਖ਼ਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਦੀ ਅਗਵਾਈ ਹੇਠ ਬੈਠਕ ਕੀਤੀ। ਖਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਨੇ ਦੱਸਿਆ ਕਿ 23 ਫਰਵਰੀ ਨੂੰ ਮਹਿਰਾਜ ਪਿੰਡ ਦੀ ਅਨਾਜ ਮੰਡੀ ਵਿੱਚ ਭਾਰੀ ਇਕੱਠ ਕੀਤਾ ਜਾਵੇਗਾ।

ਫ਼ੋਟੋ
ਫ਼ੋਟੋ

ਬਠਿੰਡਾ: ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਹੋਈਆਂ ਗ੍ਰਿਫਤਾਰੀਆਂ ਨੂੰ ਲੈ ਕੇ ਦਲ ਖ਼ਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਦੀ ਅਗਵਾਈ ਹੇਠ ਬੈਠਕ ਕੀਤੀ ਗਈ। ਇਸ ਬੈਠਕ ਵਿੱਚ ਗ੍ਰਿਫਤਾਰ ਕੀਤੇ ਗਏ ਅੰਦੋਲਨਕਾਰੀਆਂ ਦੀ ਰਿਹਾਈ ਦੇ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ ਕਰਨ ਦੀ ਗੱਲ ਆਖੀ ਗਈ।

ਵੇਖੋ ਵੀਡੀਓ

ਖਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਨੇ ਦੱਸਿਆ ਕਿ 23 ਫਰਵਰੀ ਨੂੰ ਮਹਿਰਾਜ ਪਿੰਡ ਦੀ ਅਨਾਜ ਮੰਡੀ ਵਿੱਚ ਭਾਰੀ ਇਕੱਠ ਕੀਤਾ ਜਾਵੇਗਾ। ਇਸ ਵਿੱਚ ਹਰ ਵਰਗ ਸ਼ਾਮਲ ਹੋਵੇਗਾ ਅੰਦੋਲਨ ਕਰ ਰਹੇ ਕਿਸਾਨ ਨੌਜਵਾਨ ਅਤੇ ਬੁੱਧੀਜੀਵੀ ਦੇ ਨਾਲ ਨਾਲ ਪੱਤਰਕਾਰਾਂ ਉੱਤੇ ਵੀ ਤਸ਼ੱਦਦ ਕੀਤੀ ਗਈ। ਇਸ ਦੀ ਉਹ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਇਸ ਦੇ ਲਈ ਮਹਿਰਾਜ ਪਿੰਡ ਦੀ ਅਨਾਜ ਮੰਡੀ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।

ਨੌਜਵਾਨ ਨੇ ਦੱਸਿਆ ਕਿ ਅੰਦੋਲਨ ਨੂੰ ਕਮਜ਼ੋਰ ਕਰਨ ਦੇ ਲਈ ਕੇਂਦਰ ਸਰਕਾਰ ਦੇ ਵੱਲੋਂ ਇਹ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਲੈ ਕੇ ਅੰਦੋਲਨ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦੀਆਂ ਮਾਵਾਂ ਨੂੰ ਵੀ ਖੌਫ਼ ਪੈਦਾ ਹੋ ਗਿਆ ਸੀ ਪਰ ਉਸ ਨੂੰ ਲੈ ਕੇ ਅਸੀਂ ਗ੍ਰਿਫ਼ਤਾਰ ਹੋਏ ਅੰਦੋਲਨਕਾਰੀ ਦੀ ਰਿਹਾਈ ਦੀ ਮੰਗ ਰੱਖਾਂਗੇ ਅਤੇ ਇਕਜੁੱਟ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜਾਂਗੇ। ਇਸ ਦੇ ਨਾਲ ਗ੍ਰਿਫਤਾਰ ਹੋਏ ਅੰਦੋਲਨਕਾਰੀਆਂ ਨੂੰ ਵੀ ਹੌਸਲਾ ਮਿਲੇਗਾ ਅਤੇ ਅੰਦੋਲਨ ਨੂੰ ਮਜ਼ਬੂਤ ਕਰਨ ਦੇ ਲਈ ਨੌਜਵਾਨਾਂ ਵਿੱਚ ਵੀ ਉਤਸ਼ਾਹ ਮਿਲੇਗਾ।

ABOUT THE AUTHOR

...view details