ਬਠਿੰਡਾ:ਦਲ ਖਾਲਸਾ ਅਤੇ ਮਨੁੱਖੀ ਅਧਿਕਾਰ ਸੰਗਠਨ (Human rights organization) ਦੇ ਆਗੂਆਂ ਵੱਲੋਂ ਬਠਿੰਡਾ ਵਿਖੇ ਰੱਖੇ ਗਏ ਮਾਰਚ ਅਤੇ ਰੈਲੀ ਤੋਂ ਪਹਿਲਾਂ ਪੁਲਿਸ ਵੱਲੋਂ ਵੱਡਾ ਐਕਸ਼ਨ ਕਰਦਿਆਂ ਰੈਲੀ ਵਿੱਚ ਭਾਗ ਲੈਣ ਆਏ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਇਲਾਵਾ ਪੁਲਿਸ ਨੇ ਜਥੇਬੰਦੀਆਂ ਦੇ ਕਈ ਲੀਡਰਾਂ ਨੂੰ ਹਾਊਸ ਅਰੈਸਟ ਵੀ ਕੀਤਾ ਹੈ। ਪੁਲਿਸ ਦੀ ਕਾਰਵਾਈ ਤੋਂ ਭੜਕੇ ਸਿੱਖ ਆਗੂਆਂ ਨੇ ਬਠਿੰਡਾ-ਅੰਮ੍ਰਿਤਸਰ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ ਹੈ। ਇਸ ਦੌਰਾਨ ਗੁਰਦੁਆਰਾ ਸਿੰਘ ਸਾਹਿਬ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰਕੇ ਇਲਾਕੇ ਨੂੰ ਛਾਉਣੀ ਵਿੱਚ ਬਦਲ ਦਿੱਤਾ ਗਿਆ।
ਬੰਦੀ ਸਿੰਘਾਂ ਦੀ ਰਿਹਾਈ ਲਈ ਬਠਿੰਡਾ 'ਚ ਗੂੰਜੇ ਖਾਲਿਸਤਾਨ ਦੇ ਨਾਅਰੇ, ਪ੍ਰਦਰਸ਼ਨਕਾਰੀਆਂ ਕੀਤਾ ਰੋਡ ਜਾਮ, ਪੁਲਿਸ ਨੇ ਕਈਆਂ ਨੂੰ ਲਿਆ ਹਿਰਾਸਤ 'ਚ
ਬਠਿੰਡਾ ਵਿੱਚ ਦਲ ਖਾਲਸਾ ਅਤੇ ਮਨੁੱਖੀ ਅਧਿਕਾਰ ਸੰਗਠਨ ਦੇ ਆਗੂਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ਉਲੀਕਿਆ ਗਿਆ ਹੈ ਅਤੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨ ਪੱਖੀ ਨਾਅਰੇ (Pro Khalistan slogans) ਵੀ ਲਾਏ ਹਨ।
Published : Dec 9, 2023, 1:26 PM IST
|Updated : Dec 9, 2023, 2:36 PM IST
ਖਾਲਿਸਤਾਨ ਪੱਖੀ ਨਾਅਰੇ:ਪੁਲਿਸ ਦੀ ਕਾਰਵਾਈ ਮਗਰੋਂ ਭੜਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਜ਼ਿਲ੍ਹੇ ਦੇ ਬਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਅਤੇ ਇਸ ਦੌਰਾਨ ਸਿੱਖ ਆਗੂਆਂ ਨੇ ਸ਼ਰੇਆਮ ਖਾਲਿਸਤਾਨੀ ਜ਼ਿੰਦੀਬਾਦ ਦੇ ਨਾਅਰੇ (Khalistan slogans echoed in Bathinda ) ਪੁਲਿਸ ਦੀ ਹਾਜ਼ਰੀ ਵਿੱਚ ਲਗਾਏ। ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ ਨੈਸ਼ਨਲ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਵੀ ਉਨ੍ਹਾਂ ਨੂੰ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀ ਜਾਬਰ ਸਰਕਾਰ ਦਾ ਵਿਰੋਧ ਕਰਨ ਲਈ ਪ੍ਰਦਰਸ਼ਨ ਤੱਕ ਕਰਨ ਨਹੀਂ ਦਿੱਤਾ ਜਾ ਰਿਹਾ,ਉਨ੍ਹਾਂ ਕਿਹਾ ਕਿ ਪੁਲਿਸ ਦੀ ਇਸ ਹਰਕਤ ਤੋਂ ਸਪੱਸ਼ਟ ਹੈ ਕਿ ਅੱਜ ਵੀ ਪੰਜਾਬ ਦੇ ਲੋਕ ਗੁਲਾਮ ਹਨ ਅਤੇ ਆਪਣੇ ਨਾਲ ਹੋ ਰਹੇ ਧੱਕੇ ਖ਼ਿਲਾਫ਼ ਆਵਾਜ਼ ਬੁਲੰਦ ਨਹੀਂ ਕਰ ਸਕੇ।
- Singapore Green Model: ਪੀਏਯੂ ਸਕੂਲ 'ਚ ਪ੍ਰਿੰਸੀਪਲ ਵੱਲੋਂ ਸਿੰਗਾਪੁਰ ਗ੍ਰੀਨ ਮਾਡਲ ਨੂੰ ਕਰਵਾਇਆ ਜਾ ਰਿਹਾ ਲਾਗੂ, ਬੱਚੇ ਸਿੱਖ ਰਹੇ ਬਾਗਬਾਨੀ
- ਵਿਕਰਮਜੀਤ ਸਾਹਨੀ ਨੇ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ,ਕਿਹਾ-ਰਿਹਾਈ ਨਾ ਹੋਣਾ ਭਾਰਤ ਦੀ ਕਾਨੂੰਨ ਵਿਵਸਥਾ 'ਤੇ ਵੱਡਾ ਸਵਾਲ,ਪੀਐੱਮ ਅਤੇ ਗ੍ਰਹਿ ਮੰਤਰੀ ਦੇਣ ਧਿਆਨ
- ਲੁਧਿਆਣਾ ਦੀ ਸਮਾਰਟ ਕਲੋਨੀ 'ਚ ਤੇਜਧਾਰ ਹਥਿਆਰਾਂ ਦੇ ਨਾਲ ਹਮਲਾਵਰਾਂ ਨੇ ਘਰ 'ਤੇ ਕੀਤਾ ਹਮਲਾ,ਪਰਿਵਾਰ ਨੇ ਲੁਕ ਕੇ ਬਚਾਈ ਜਾਨ, ਸੀਸੀਟੀਵੀ ਵੀਡੀਓ ਵਾਇਰਲ
ਸ਼ਹਿਰ 'ਚ ਦਾਖਲ ਹੋਏ ਪ੍ਰਦਰਸ਼ਨਕਾਰੀ :ਦੂਜੇ ਪਾਸੇ ਪੂਰੇ ਮਾਮਲੇ ਦੀ ਦੇਖ-ਰੇਖ ਕਰ ਰਹੇ ਜ਼ਿਲ੍ਹਾ ਐੱਸਪੀ ਨੇ ਕਿਹਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਬਠਿੰਡਾ ਵਿੱਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਵਿਗੜੇ ਜਿਸ ਕਾਰਣ ਤਣਾ ਪੈਦਾ ਹੋਵੇ। ਇਸ ਲਈ ਉਨ੍ਹਾਂ ਨੇ ਪਹਿਲਾਂ ਹੀ ਸੁਰੱਖਿਆ ਦੇ ਮੱਦੇਨਜ਼ਰ ਕਈ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਹੈ ਅਤੇ ਕਈਆਂ ਨੂੰ ਨਜ਼ਰਬੰਦ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਸਾਰੀ ਸਥਿਤੀ ਕਾਬੂ ਵਿੱਚ ਹੈ ਅਤੇ ਫਿਲਹਾਲ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਪਰ ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦੀ ਜ਼ਿੱਦ ਅੱਗੇ ਪੁਲਿਸ ਪ੍ਰਸ਼ਾਸਨ ਨੂੰ ਝੁਕਣਾ ਪਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਹਿਰ ਵਿੱਚ ਐਂਟਰ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਅਤੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਅੱਗੇ ਡੀਐਸਪੀ ਸਿਟੀ ਨੇ ਖੁੱਦ ਆਪਣੀ ਗੱਡੀ ਲਗਾਈ ਤਾਂ ਜੋ ਹਰ ਹਰਕਤ ਉੱਤੇ ਨਜ਼ਰ ਰੱਖੀ ਜਾ ਸਕੇ।