ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਸਬੰਧੀ ਕੋਈ ਫੈਸਲਾ ਨਾ ਲੈਂਦੇ ਹੋਏ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਕਮਿਸ਼ਨ ਦੀ ਮਿਆਦ ਹੋਰ ਵਧਾ ਦਿੱਤੀ ਹੈ।ਕਮਿਸ਼ਨ ਦੀ ਮਿਤੀ ਦੀ ਮਿਆਦ ਵਧਾਉਣ ਤੋਂ ਬਾਅਦ ਮੁਲਾਜ਼ਮ ਵਰਗ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਕਮਿਸ਼ਨ ਦੀ ਮਿਆਦ ਵਧਾਉਣ ਤੋਂ ਮੁਲਾਜ਼ਮ ਵਰਗ ਨਾਖੁਸ਼
ਕਮਿਸ਼ਨ ਦੀ ਮਿਤੀ ਦੀ ਮਿਆਦ ਵਧਾਉਣ ਤੋਂ ਬਾਅਦ ਮੁਲਾਜ਼ਮ ਵਰਗ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਦੌਰਾਨ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ
ਕਮਿਸ਼ਨ ਦੀ ਮਿਤੀ ਦੀ ਮਿਆਦ ਵਧਾਉਣ ਤੋਂ ਬਾਅਦ ਮੁਲਾਜ਼ਮ ਵਰਗ ਚ ਵਧਿਆ ਰੋਸ
ਇਸ ਦੌਰਾਨ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਮੇਘ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਦੇ ਵਿਚ ਕਿਸਾਨਾਂ ਮਜ਼ਦੂਰਾਂ ਆਦਿਤੀ ਸਵਰਗ ਮੁਲਾਜ਼ਮਾਂ ਵੱਲੋਂ ਇਕ ਨਵਾਂ ਧੜਾ ਖੜਾ ਕੀਤਾ ਜਾਵੇਗਾ ਤਾਂ ਜੋ ਸੱਤਾਧਾਰੀ ਧਿਰ ਨੂੰ ਸਬਕ ਸਿਖਾਇਆ ਜਾ ਸਕੇ ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।