ਬਠਿੰਡਾ:ਪੀ.ਆਰ.ਟੀ.ਸੀ (PRTC) ਅਤੇ ਪਨਬੱਸ (PUNBUS) ਦੇ ਕਰਮਚਾਰੀਆਂ ਵੱਲੋਂ ਅੱਜ ਬਠਿੰਡਾ (Bathinda) ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਠੇਕਾ ਮੁਲਾਜ਼ਮਾਂ (Contract employees) ਵੱਲੋਂ ਪੰਜਾਬ ਸਰਕਾਰ (Government of Punjab) ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਪਰ ਇਸਦੇ ਬਾਵਜੂਦ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਇਸੇ ਤਰ੍ਹਾਂ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਹਨਾਂ ਕਿਹਾ ਕਿ ਹਰ ਹਾਲਤ ਵਿੱਚ ਆਪਣੀਆਂ ਮੰਗਾਂ ਮੰਨਵਾ ਕੇ ਰਹਾਂਗੇ।
ਕੰਟਰੈਕਟ ਕਰਮਚਾਰੀ (Contract employees) ਸੰਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ। ਜਿਸਦੇ ਕਾਰਨ ਉਨ੍ਹਾਂ ਵੱਲੋਂ ਆਪਣੀ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ਕਰਨੀ ਪੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਝੂਠੇ ਵਾਅਦੇ ਕਰਦੀ ਆਈ ਹੈ। ਟਰਾਂਸਪੋਰਟ (Transport) ਮੰਤਰੀ ਵੱਲੋਂ ਉਨ੍ਹਾਂ ਦੇ ਨਾਲ ਕਈ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ। ਪਰ ਕਿਸੇ ਗੱਲ ਦਾ ਕੋਈ ਨਤੀਜਾ ਹਾਲੇ ਤੱਕ ਨਹੀਂ ਨਿਕਲਿਆ ਹੈ। ਜਿਸ ਕਰ ਕੇ ਮੁਲਾਜ਼ਮਾਂ ਵਿਚ ਸਰਕਾਰ ਦੇ ਪ੍ਰਤੀ ਰੋਸ ਹਨ।