ਪੰਜਾਬ

punjab

ETV Bharat / state

CAA ਦੇ ਵਿਰੋਧ 'ਚ 25 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ - ਪੰਜਾਬ ਬੰਦ ਦਾ ਸੱਦਾ

CAA ਦੇ ਵਿਰੋਧ 'ਚ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 25 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੰਦ ਭਾਜਪਾ ਦੇ ਹਿੰਦੂ ਰਾਸ਼ਟਰ ਦੇ ਏਜੰਡੇ, ਫੁੱਟ-ਪਾਉ ਕਾਨੂੰਨਾਂ ਅਤੇ ਸੰਵਿਧਾਨਕ ਧੱਕੇਸ਼ਾਹੀਆਂ ਦੇ ਵਿਰੋਧ ਵਿੱਚ ਹੋਵੇਗਾ।

punjab band
ਫ਼ੋਟੋ

By

Published : Jan 21, 2020, 2:10 AM IST

ਬਠਿੰਡਾ: ਪੰਜਾਬ ਦੇ ਜਾਗਰੂਕ ਅਤੇ ਚੇਤੰਨ ਲੋਕਾਂ ਨੂੰ ਮੋਦੀ ਹਕੂਮਤ ਦੀਆਂ ਫਾਸੀਵਾਦੀ ਅਤੇ ਫੁੱਟ-ਪਾਉ ਫੈਸਲਿਆਂ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਪੰਥਕ ਜਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ 70ਵੇਂ ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ 25 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।

ਵੀਡੀਓ


ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੰਦ ਭਾਜਪਾ ਦੇ ਹਿੰਦੂ ਰਾਸ਼ਟਰ ਦੇ ਏਜੰਡੇ, ਫੁੱਟ-ਪਾਉ ਕਾਨੂੰਨਾਂ ਅਤੇ ਸੰਵਿਧਾਨਕ ਧੱਕੇਸ਼ਾਹੀਆਂ ਦੇ ਵਿਰੋਧ ਵਿੱਚ ਹੋਵੇਗਾ। ਉਹਨਾਂ ਨੇ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਸੱਤਾ ਦੇ ਹੰਕਾਰ ਵਿੱਚ ਭਰਮ ਪਾਲੀ ਬੈਠੀ ਹੈ ਕਿ ਉਹ ਨਾਗਰਿਕਤਾ ਕਾਨੂੰਨ ਵਿਰੁੱਧ ਦੇਸ਼ ਭਰ ਵਿਚ ਉਠੀ ਲੋਕ ਲਹਿਰ ਨੂੰ ਡੰਡੇ ਜਾ ਗੋਲੀਆਂ ਦੇ ਜ਼ੋਰ ਨਾਲ ਦਬਾ ਲੈਣਗੇ। ਉਹਨਾਂ ਕਿਹਾ ਕਿ ਬੰਦ ਮੋਦੀ ਸਰਕਾਰ ਦੀਆਂ ਤਮਾਮ ਫਿਰਕੂ ਅਤੇ ਤਾਨਾਸ਼ਾਹੀ ਫੈਸਲਿਆਂ ਦੇ ਵਿਰੁੱਧ ਪੰਜਾਬ ਦਾ ਫਤਵਾ ਹੋਵੇਗਾ। ਉਹਨਾਂ ਕਿਹਾ ਕਿ ਇਹ ਬੰਦ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣੇਗਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਦਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾ ਕਰਨ ਤੋਂ ਮੁਕਰਨਾ, ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਮੰਦਰ ਢਹਿ ਢੇਰੀ ਕਰਨਾ, ਜਾਮੀਆ ਤੇ ਜੇਐਨਯੂ ਦੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੁੱਟਮਾਰ ਕਰਨਾ, ਬੰਦ ਬੁਲਾਉਣ ਦਾ ਕਾਰਨ ਹਨ।


ਦਲ ਖਾਲਸਾ ਦੇ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਨੇ ਪੰਜਾਬ ਦੇ ਮੁਸਲਮਾਨਾਂ, ਇਸਾਈਆਂ, ਹਿੰਦੂਆਂ, ਦਲਿਤਾਂ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ 25 ਜਨਵਰੀ ਨੂੰ ਆਪਣੇ ਵਿਦਿਅਕ ਅਤੇ ਵਪਾਰਕ ਅਦਾਰਿਆਂ, ਬੈਂਕ, ਪੈਟਰੋਲ ਪੰਪਾਂ ਨੂੰ ਬੰਦ ਰੱਖਣ ਤਾਂ ਜੋ ਦਿੱਲੀ ਦੀ ਮੋਦੀ-ਸ਼ਾਹ ਸਰਕਾਰ ਨੂੰ ਕਰਾਰਾ ਸੁਨੇਹਾ ਦਿੱਤਾ ਜਾ ਸਕੇ ਕਿ ਪੰਜਾਬ ਭਾਜਪਾ ਦੀ ਫਾਸੀਵਾਦੀ ਵਿਚਾਰਧਾਰਾ ਦੇ ਵਿਰੋਧ ਵਿੱਚ ਖੜ੍ਹਾ ਹੈ।

ਦਲ ਖਾਲਸਾ ਦੇ ਮੈਂਬਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਹੜਤਾਲ ਸ਼ਾਂਤਮਈ ਰਹੇਗੀ ਅਤੇ ਰੇਲ ਆਵਾਜਾਈ ਵਿੱਚ ਰੁਕਾਵਟ ਨਹੀਂ ਪਾਈ ਜਾਵੇਗੀ। ਉਹਨਾਂ ਨੇ ਸਪੱਸ਼ਟ ਕੀਤਾ ਕਿ ਹਸਪਤਾਲ ਅਤੇ ਦਵਾਈਆਂ ਦੀਆਂ ਦੁਕਾਨਾਂ ਸਮੇਤ ਡਾਕਟਰੀ ਸਹੂਲਤਾਂ ਵਾਲੇ ਅਦਾਰੇ ਬੰਦ ਦੇ ਸੱਦੇ ਤੋਂ ਬਾਹਰ ਹਨ।

ABOUT THE AUTHOR

...view details