ਬਠਿੰਡਾ:ਪੰਜਾਬ ਵਿੱਚ ਇੰਡਸਟ੍ਰੀ ਨੂੰ ਪ੍ਰਫੁੱਲਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜਿੱਥੇ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਨਾਲ ਬੈਠਕ ਕੀਤੀ ਗਈ, ਉਥੇ ਹੀ ਪੰਜਾਬ ਇਨਵੈਸਟ ਪ੍ਰੋਗਰਾਮ ਵੀ ਉਲੀਕੇ ਗਏ। ਇੰਡਸਟ੍ਰੀ ਲਿਸਟ ਨੂੰ ਪੰਜਾਬ ਵਿੱਚ ਪੈਸਾ ਨਿਵੇਸ਼ ਕਰਨ ਲਈ ਸੱਦਾ ਦਿੱਤਾ ਅਤੇ ਇੱਕ ਸਮੇਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਇਹ ਦਾਅਵਾ ਕੀਤਾ ਗਿਆ ਕਿ ਪੰਜਾਬ ਵਿਚ 38 ਹਜ਼ਾਰ ਕਰੋੜ ਰੁਪਏ ਦੀ ਇਨਵੈਸਟਮੈਂਟ ਹੋਈ ਹੈ। ਇਨ੍ਹਾਂ ਦਾਅਵਿਆਂ ਦੀ ਪੋਲ ਉਸ ਸਮੇਂ ਖੁੱਲ੍ਹ ਗਈ ਜਦੋਂ ਬਠਿੰਡਾ ਦੇ ਆਰਟੀਆਈ ਐਕਟੀਵਿਸਟ ਰਾਜਨਦੀਪ ਵੱਲੋਂ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਤੋਂ 1 ਅਪ੍ਰੈਲ 2012 ਤੋਂ 28 ਫਰਬਰੀ 2023 ਤੱਕ ਦੇ ਵਿਚਕਾਰ ਪੰਜਾਬ ਵਿਚ ਹੋਏ ਨਿਵੇਸ਼ ਦੀ ਜਾਣਕਾਰੀ ਮੰਗੀ ਗਈ ਕਿ ਕਿਹੜੀਆਂ ਕਿਹੜੀਆਂ ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਕੀਤਾ ਗਿਆ। ਨਾਲ ਹੀ ਇਸ ਸਮੇਂ ਦੌਰਾਨ ਕਿਸ ਕੰਪਨੀ ਨੇ ਕਿੰਨਾ ਪੈਸਾ ਪੰਜਾਬ ਵਿੱਚ ਨਿਵੇਸ਼ ਕੀਤਾ, ਦੀ ਜਾਣਕਾਰੀ ਦਿੱਤੀ ਜਾਵੇ।
ਸਾਡੇ ਕੋਲ ਕਿਸੇ ਸਬੰਧੀ ਕੋਈ ਰਿਕਾਰਡ ਦਰਜ ਨਹੀਂ :ਰਾਜਨਦੀਪ ਵੱਲੋਂ ਆਰਟੀਆਈ ਰਾਹੀਂ ਮੰਗੇ ਇਨ੍ਹਾਂ ਸਵਾਲਾਂ ਦੇ ਜਵਾਬਾਂ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਨੇ ਆਰਟੀਆਈ ਉਤੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਕਿਸੇ ਤਰ੍ਹਾਂ ਦੀ ਕੋਈ ਇਨਵੈਸਟਮੈਂਟ ਦਾ ਉਨ੍ਹਾਂ ਕੋਲ ਕੋਈ ਡਾਟਾ ਮੌਜੂਦ ਨਹੀਂ ਹੈ। ਇਨਵੈਸਟਮੈਂਟ ਸਬੰਧੀ ਸਿਰਫ ਉਨ੍ਹਾਂ ਕੋਲ ਕੌਮ ਐਪਲੀਕੇਸ਼ਨ ਫਾਰਮ ਜ਼ਰੂਰ ਪ੍ਰਾਪਤ ਹੋਏ ਹਨ।