ਬਠਿੰਡਾ: ਪੰਜਾਬ ਲੋਕ ਕਾਂਗਰਸ ਸੰਯੁਕਤ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜ ਨੰਬਰਦਾਰ (Raj Nambardar) ਵੱਲੋਂ ਬਠਿੰਡਾ ਦੇ ਨਿੱਜੀ ਹੋਟਲ ਵਿਚ ਪ੍ਰੈਸ ਵਾਰਤਾ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਕਾਰਜਕਾਲ ਦੌਰਾਨ ਜਿੱਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਵੱਲੋਂ ਖਜ਼ਾਨਾ ਖਾਲੀ ਦਾ ਰਾਗ ਅਲਾਪਿਆ ਜਾਂਦਾ ਰਿਹਾ, ਉੱਥੇ ਹੀ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ 33 ਹਜ਼ਾਰ ਕਰੋੜ ਰੁਪਿਆ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿੱਤਾ ਗਿਆ।
ਭਾਜਪਾ ਦੇ ਰੰਗ ਵਿਚ ਰੰਗੇ ਦਿਖਾਈ ਦਿੱਤੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਛਵੀ ਨੂੰ ਖ਼ਰਾਬ ਕਰਨਾ ਚਾਹੁੰਦੇ ਸਨ, ਉਨ੍ਹਾਂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਦੀ ਸਿੱਧੀ ਦਖ਼ਲਅੰਦਾਜ਼ੀ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜੋਜੋ ਤੋਂ ਪੁੱਛੇ ਬਗੈਰ ਕਿਸੇ ਐਮ. ਸੀ (MC) ਕੋਲ ਕੋਈ ਅਧਿਕਾਰ ਨਹੀਂ ਵੀ ਹੈ ਕਿ ਆਪਣਾ ਪ੍ਰਸ਼ਾਸਨਿਕ ਕੰਮ ਕਰਵਾ ਸਕਣ।
ਉਨ੍ਹਾਂ ਕਿਹਾ ਕਿ ਸਰਕਾਰ ਆਉਣ ਤੇ ਸਭ ਤੋਂ ਪਹਿਲਾਂ ਉਹ ਵਿੱਤ ਮੰਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਦੀ ਜਾਂਚ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਾਂਝੇ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਭਾਜਪਾ ਦੀ ਕੇਂਦਰ ਵਿਚਲੀ ਲੀਡਰਸ਼ਿਪ ਵੱਲੋਂ ਪਹਿਲ ਦੇ ਆਧਾਰ ਤੇ ਪੰਜਾਬ ਵਿੱਚ ਵਿਕਾਸ ਕਾਰਜ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ:ਹਲਕਾ ਦੱਖਣੀ ਤੋਂ ਪਬਲਿਕ ਕੌਡੀਨੇਟਰ ਸੈਲ ਦੇ ਚੇਅਰਮੈਨ ਗੁਰਜੀਤ ਸੰਧੂ ਅਕਾਲੀ ਦਲ 'ਚ ਸ਼ਾਮਿਲ