ਪੰਜਾਬ

punjab

ETV Bharat / state

ਪੰਜਾਬ ਪੁਲਿਸ ਦੀ ਕਰਤੂਤ: ਪਹਿਲਾਂ ਐੱਨਡੀਪੀਐਸ ਐਕਟ ਤਹਿਤ ਦਰਜ ਕੀਤਾ ਪਰਚਾ, ਫੇਰ ਮਾਂ ਨਾਲ ਕੀਤੀ ਜਬਰਦਸਤੀ - ਐੱਨਡੀਪੀਸੀ ਐਕਟ

ਸੀਆਈਏ ਸਟਾਫ ਵਿੱਚ ਤਾਇਨਾਤ ਏਐਸਆਈ ਗੁਰਵਿੰਦਰ ਸਿੰਘ ਨੇ ਬਠਿੰਡਾ ਦਾ ਵਾਸੀ 20 ਸਾਲਾ ਨੌਜਵਾਨ ਉੱਤੇ ਐੱਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ। ਫਿਰ ਉਸ ਦੀ ਮਾਤਾ ਨਾਲ ਜਬਰਦਸਤੀ ਸੰਬੰਧ ਬਣਾਉਣ ਲਈ ਦਬਾਅ ਬਣਾਇਆ।

ਫ਼ੋਟੋ
ਫ਼ੋਟੋ

By

Published : May 12, 2021, 11:34 AM IST

ਬਠਿੰਡਾ: ਪੰਜਾਬ ਪੁਲਿਸ ਦੀ ਖ਼ਾਕੀ ਇਕ ਵਾਰ ਫਿਰ ਦਾਗ਼ਦਾਰ ਹੁੰਦੀ ਨਜ਼ਰ ਆ ਰਹੀ ਹੈ। ਸੀਆਈਏ ਸਟਾਫ ਵਿੱਚ ਤਾਇਨਾਤ ਏਐਸਆਈ ਗੁਰਵਿੰਦਰ ਸਿੰਘ ਨੇ ਬਠਿੰਡਾ ਦਾ ਵਾਸੀ 20 ਸਾਲਾ ਨੌਜਵਾਨ ਉੱਤੇ ਐੱਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ। ਫਿਰ ਉਸ ਦੀ ਮਾਤਾ ਨਾਲ ਜਬਰਦਸਤੀ ਸੰਬੰਧ ਬਣਾਉਣ ਲਈ ਦਬਾਅ ਬਣਾਇਆ।

ਬੀਤੇ ਦਿਨੀਂ ਉਨ੍ਹਾਂ ਦੇ ਘਰ ਜਾ ਕੇ ਉਸ ਦੀ ਮਾਂ ਨਾਲ ਜ਼ਬਰਦਸਤੀ ਕੀਤੀ। ਮੌਕੇ ਉੱਤੇ ਪਹੁੰਚੇ ਪਿੰਡ ਵਾਸੀਆਂ ਵੱਲੋਂ ਉਸ ਨੂੰ ਮੌਕੇ ਉੱਤੇ ਹੀ ਫੜ ਲਿਆ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਏਐੱਸਆਈ ਗੁਰਵਿੰਦਰ ਸਿੰਘ ਵੱਲੋਂ ਪਹਿਲਾਂ ਵੀ ਇਸ ਪਰਿਵਾਰ ਉੱਤੇ ਨਜਾਇਜ਼ ਪਰਚਾ ਦਰਜ ਕੀਤਾ ਸੀ। ਉਸੇ ਦੀ ਆੜ ਵਿੱਚ ਇਹ ਇਸ ਔਰਤ ਨਾਲ ਜਬਰਦਸਤੀ ਸੰਬੰਧ ਬਣਾਉਣਾ ਚਾਹੁੰਦਾ ਸੀ ਪਹਿਲਾਂ ਵੀ ਕਈ ਵਾਰ ਕੋਸ਼ਿਸ਼ ਕਰ ਚੁੱਕਿਆ ਸੀ।

ਇਹ ਵੀ ਪੜ੍ਹੋ:ਚੰਡੀਗੜ੍ਹ 'ਚ ਮਾਸਕ ਨਾ ਪਾਉਣ ਵਾਲੇ ਵਿਅਕਤੀ ਨੇ ਪੁਲਿਸ ਅੱਗੇ ਕੀਤਾ ਹਾਈ ਵੋਲਟੇਜ਼ ਡਰਾਮਾ...

ਇਸ ਮਾਮਲੇ ਉੱਤੇ ਐਸਐਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਕਿ ਉਹ ਏਐਸਆਈ ਖ਼ਿਲਾਫ਼ ਮਾਮਲਾ ਦਰਜ ਕਰ ਉਸ ਨੂੰ ਨੌਕਰੀ ਤੋਂ ਡਿਸਮਿਸ ਕਰ ਰਹੇ ਹਨ।

ABOUT THE AUTHOR

...view details