ਬਠਿੰਡਾ: ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਵਲੋਂ ਮੰਗਲਵਾਰ ਨੂੰ ਆਪਣੇ ਸਾਥੀਆਂ ਸਣੇ ਬਠਿੰਡਾ ਵਿੱਚ ਇੱਕ ਰੋਸ ਮਾਰਚ ਕੱਢਿਆ ਜਿਸ ਤੋਂ ਬਾਅਦ ਅਮਿਤ ਸ਼ਾਹ ਦਾ ਪੁਤਲਾ ਵੀ ਬੱਸ ਸਟੈਂਡ ਦੇ ਬਾਹਰ ਫੂਕਿਆ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਕਿਸੇ ਵੀ ਕੀਮਤ ਵਿੱਚ ਖ਼ਤਮ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੇਸ਼ ਵਿੱਚ ਇੱਕ ਭਾਸ਼ਾ ਇੱਕ ਧਰਮ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬੀ ਮਾਂ ਬੋਲੀ ਨੂੰ ਬਚਾਉਣ ਲਈ ਉਹ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਨਾਲੇ ਭਵਿੱਖ ਵਿੱਚ ਵੀ ਇਹ ਸੰਘਰਸ਼ ਜਾਰੀ ਰਹੇਗਾ।