ਬਠਿੰਡਾ:ਜ਼ਿਲ੍ਹੇ ’ਚਸ਼ਹਿਰੀ ਪ੍ਰਧਾਨਗੀ ਨੂੰ ਲੈ ਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਰਾਜਾ ਵੜਿੰਗ ਦਾ ਧੜਾ ਇੱਕ ਦੂਜੇ ਦੇ ਹੋਏ ਆਹਮੋ ਸਾਹਮਣੇ ਹੋਇਆ ਵਿਖਾਈ ਦੇ ਰਿਹਾ ਹੈ। ਮਨਪ੍ਰੀਤ ਬਾਦਲ ਦੇ ਹੱਕ ਅਤੇ ਵਿਰੋਧ ਵਿੱਚ ਨਾਅਰੇ ਲੱਗੇ ਹਨ। ਇਸਦੇ ਨਾਲ ਹੀ ਦੋਵੇਂ ਧੜਿਆਂ ਵੱਲੋਂ ਇੱਕ ਦੂਜੇ ਦੀ ਖਿੱਚ ਧੂਹ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਇੱਕ ਮੀਟਿੰਗ ਰੱਖੀ ਗਈ ਸੀ। ਜਿਸ ਦੌਰਾਨ ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਦੇ ਧੜਿਆਂ ਵੱਲੋਂ ਇੱਕ ਦੂਜੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਓਧਰ ਇਸ ਹੋਈ ਘਟਨਾ ਨੂੰ ਲੈਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਦੀ ਅੱਜ ਇੱਕ ਅਹਿਮ ਮੀਟਿੰਗ ਸੀ ਜਿਸ ਵਿੱਚ ਸਾਰਿਆਂ ਨੂੰ ਆਉਣ ਦੀ ਖੁੱਲ੍ਹ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਾਂਗਰਸ ਲੋਕੰਤਤਰਿਕ ਤਰੀਕੇ ਨਾਲ ਚੱਲਣ ਵਾਲੀ ਪਾਰਟੀ ਹੈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਕਿੰਨੀ ਵਧੀਆ ਗੱਲ ਹੈ ਕਿ ਪਾਰਟੀ ਵਿੱਚ ਕਿਸੇ ਜੇ ਕਿਸੇ ਨੂੰ ਇਤਰਾਜ਼ ਹੈ ਤਾਂ ਉਹ ਸਵਾਲ ਕਰ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਾਕੀ ਪਾਰਟੀਆਂ ਗੈਰ ਸੰਵਿਧਾਨਿਕ ਤਰੀਕੇ ਨਾਲ ਇਹ ਚੋਣ ਕਰਦੀਆਂ ਹਨ ਪਰ ਉਨ੍ਹਾਂ ਦੀ ਪਾਰਟੀ ਵਿੱਚ ਲੋਕਤੰਤਰਿਕ ਤਰੀਕੇ ਨਾਲ ਚੋਣ ਹੁੰਦੀ ਹੈ।