ਪੰਜਾਬ

punjab

ETV Bharat / state

ਰਾਜਾ ਵੜਿੰਗ ਨੇ ਆਪਣੀ ਹੀ ਪਾਰਟੀ ਦੇ ਲੀਡਰ 'ਤੇ ਦਰਜ ਕਰਵਾਈ FIR - raja warring sharanjit sandhu

ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਜ਼ਿਲ੍ਹਾ ਮੁਕਤਸਰ ਦੇ ਕਾਂਗਰਸ ਦੇ ਕਿਸਾਨ ਸੈਲ ਦੇ ਆਗੂ ਸ਼ਰਨਜੀਤ ਸੰਧੂ 'ਤੇ ਮਾਣਹਾਨੀ ਦਾ ਮਾਮਲਾ ਦਰਜ ਕਰਾਇਆ ਹੈ।

ਫ਼ੋਟੋ

By

Published : Sep 15, 2019, 11:51 PM IST

ਬਠਿੰਡਾ: ਕਾਂਗਰਸ ਦੇ ਗਿੱਦੜਬਾਹਾ ਤੋ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਆਪਣੀ ਵਿਵਾਦਿਤ ਟਿੱਪਣੀਆਂ ਕਰਕੇ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੇ ਹਨ। ਹੁਣ ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਆਪਣੀ ਹੀ ਪਾਰਟੀ ਦੇ ਆਗੂ 'ਤੇ ਐੱਫ਼ਆਈਆਰ ਦਰਜ ਕਰਵਾ ਦਿੱਤੀ ਹੈ।

ਇਹ ਵੀ ਪੜ੍ਹੋ: ਆਂਧਰਾ ਪ੍ਰਦੇਸ਼: ਗੋਦਾਵਰੀ ਨਦੀ ਵਿੱਚ ਪਲਟੀ ਕਿਸ਼ਤੀ, 12 ਮਰੇ, ਕਈ ਲਾਪਤਾ

ਜ਼ਿਲ੍ਹਾ ਮੁਕਤਸਰ ਦੇ ਕਾਂਗਰਸ ਕਿਸਾਨ ਸੈਲ ਦੇ ਆਗੂ ਸ਼ਰਨਜੀਤ ਸੰਧੂ 'ਤੇ ਰਾਜਾ ਵੜਿੰਗ ਨੇ ਮਾਣਹਾਨੀ ਦਾ ਮਾਮਲਾ ਦਰਜ ਕਰਵਾ ਦਿੱਤਾ ਹੈ। ਜਾਣਕਾਰੀ ਮੁਤਾਬਕ ਕਾਂਗਰਸ ਆਗੂ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਵੜਿੰਗ ਖ਼ਿਲਾਫ਼ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਜਿਸ ਤੋਂ ਬਾਅਦ ਵਿਧਾਇਕ ਨੇ ਆਪਣੀ ਹੀ ਪਾਰਟੀ ਦੇ ਲੀਡਰ 'ਤੇ ਪਰਚਾ ਦਰਜ ਕਰਵਾ ਦਿੱਤਾ।

ਪੁਲਿਸ ਨੇ ਦੱਸਿਆ ਕਿ ਕਾਂਗਰਸ ਕਿਸਾਨ ਸੈਲ ਦੇ ਆਗੂ ਸ਼ਰਨਜੀਤ ਸੰਧੂ ਖ਼ਿਲਾਫ਼ ਭਾਰਤੀ ਸੰਵਿਧਾਨ ਦੀ ਧਾਰਾ 469 ,499, 500, 120, 67 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਛੇਤੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਏਗਾ।

ABOUT THE AUTHOR

...view details