ਬਠਿੰਡਾ:ਦੇਸ਼ ਭਰ ਵਿੱਚ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਉੱਥੇ ਹੀ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਇੱਕ ਅਪ੍ਰੈਲ ਤੋਂ ਟੋਲ ਪਲਾਜ਼ਿਆਂ ਦੇ ਰੇਟਾਂ 'ਚ ਵਾਧਾ ਕੀਤਾ ਗਿਆ ਹੈ। ਜਿਸ ਕਾਰਨ ਆਮ ਲੋਕਾਂ ਨੂੰ ਹੁਣ ਆਪਣੀ ਜੇਬ ਢਿੱਲੀ ਕਰਨੀ ਪਵੇਗੀ।
ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਇੱਕ ਅਪ੍ਰੈਲ ਤੋਂ ਕੀਤੇ ਗਏ ਇਸ ਵਾਧੇ ਸਬੰਧੀ ਜਾਣਕਾਰੀ ਦਿੰਦੇ ਹੋਏ ਲਹਿਰਾ ਬੇਗਾ ਟੋਲ ਪਲਾਜੇ ਦੇ ਮੈਨੇਜਰ ਸਰਬਜੀਤ ਸਿੰਘ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਹਰ ਸਾਲ ਇੱਕ ਅਪ੍ਰੈਲ ਤੋਂ ਟੋਲ ਪਲਾਜ਼ਾ ਦੇ ਰੇਟ 'ਚ ਵਾਧਾ ਕੀਤਾ ਜਾਂਦਾ ਹੈ।
ਇਸੇ ਲੜੀ ਤਹਿਤ ਛੋਟੇ ਵਹੀਕਲਜ਼ ਉੱਪਰ ਪੰਜ ਰੁਪਏ ਟੋਲ ਪਲਾਜ਼ੇ ਦਾ ਰੇਟ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਖ਼ਾਸ ਡਾਈਟ ਸਬੰਧੀ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਵੱਧ ਤੋਂ ਵੱਧ ਫਾਸਟੈਗ ਲਾਉਣ ਤਾਂ ਜੋ ਉਨ੍ਹਾਂ ਨੂੰ ਡਬਲ ਪੰਝੀਕਰਨ ਕਰਵਾਉਣਾ ਪਵੇਗਾ।