ਪੰਜਾਬ

punjab

ਡੇਂਗੂ ਦੇ ਵਧ ਰਹੇ ਕੇਸਾਂ ਨੂੰ ਲੈਕੇ ਬਠਿੰਡਾ ‘ਚ ਮੱਚੀ ਹਾਹਾਕਾਰ

By

Published : Sep 29, 2021, 4:49 PM IST

ਬਠਿੰਡਾ ਦੇ ਵਿੱਚ ਲਗਾਤਾਰ ਡੇਂਗੂ (dengue) ਪੈਰ ਪਸਾਰਦਾ ਜਾ ਰਿਹਾ ਹੈ। ਵਧ ਰਹੇ ਡੇਂਗੂ ਕੇਸਾਂ ਨੂੰ ਲੈਕੇ ਸਿਹਤ ਵਿਭਾਗ (health department) ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਇਸ ਦੇ ਨਾਲ ਹੀ ਡੇਂਗੂ ਦੇ ਲਾਰਵੇ ਨੁੂੰ ਖਤਮ ਕਰਨ ਲਈ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।

ਡੇਂਗੂ ਦੇ ਵਧ ਰਹੇ ਕੇਸਾਂ ਨੂੰ ਲੈਕੇ ਬਠਿੰਡਾ ‘ਚ ਮੱਚੀ ਹਾਹਾਕਾਰ
ਡੇਂਗੂ ਦੇ ਵਧ ਰਹੇ ਕੇਸਾਂ ਨੂੰ ਲੈਕੇ ਬਠਿੰਡਾ ‘ਚ ਮੱਚੀ ਹਾਹਾਕਾਰ

ਬਠਿੰਡਾ:ਡੇਂਗੂ (dengue) ਦਾ ਪ੍ਰਕੋਪ ਬਠਿੰਡਾ ਸ਼ਹਿਰ ਵਿੱਚ ਲਗਾਤਾਰ ਜਾਰੀ ਹੈ ਹੁਣ ਤੱਕ ਬਠਿੰਡਾ ਵਿਚ 446 ਮਰੀਜ਼ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ ਜਿੰਨ੍ਹਾਂ ਵਿੱਚੋਂ 426 ਇਕੱਲੇ ਬਠਿੰਡਾ ਸ਼ਹਿਰ ਨਾਲ ਸਬੰਧਿਤ ਹਨ। ਜਾਣਕਾਰੀ ਦਿੰਦਿਆਂ ਬਠਿੰਡਾ ਸਿਵਲ ਸਰਜਨ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਲਗਾਤਾਰ ਘਰ-ਘਰ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਹੈ ਕਿ ਡੇਂਗੂ ਦਾ ਲਾਰਵਾ ਮਿਲਣ ‘ਤੇ ਚਲਾਨ ਵੀ ਕੱਟੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਬਠਿੰਡਾ ਸਰਕਾਰੀ ਹਾਸਪਤਾਲ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਪੰਜਾਹ ਬੈੱਡਾਂ ਦੀ ਸੁਵਿਧਾ ਉਪਲੱਬਧ ਕਰਵਾਈ ਗਈ ਹੈ ਅਤੇ ਸਪੈਸ਼ਲ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਲੱਡ ਬੈਂਕ ਵਿੱਚ ਵੀ ਬੁਨਿਆਦੀ ਸਹੂਲਤਾਂ ਦੇ ਨਾਲ ਨਾਲ ਪਲੇਟਲੈਟਸ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਲੋਕਾਂ ਨੂੰ ਉਸ ਦਾ ਪਾਲਣ ਕਰਨਾ ਚਾਹੀਦਾ ਹੈ ਤਾਂ ਹੀ ਡੇਂਗੂ ਤੋਂ ਬਚਿਆ ਜਾ ਸਕਦਾ ਹੈ।

ਡੇਂਗੂ ਦੇ ਵਧ ਰਹੇ ਕੇਸਾਂ ਨੂੰ ਲੈਕੇ ਬਠਿੰਡਾ ‘ਚ ਮੱਚੀ ਹਾਹਾਕਾਰ

ਇਸਦੇ ਨਾਲ ਹੀ ਉਨ੍ਹਾਂ ਸਿਹਤ ਅਫਸਰ ਨੇ ਦੱਸਿਆ ਹੈ ਕਿ ਵਿਭਾਗ ਦੀਆਂ ਟੀਮਾਂ ਨੂੰ ਡੇਂਗੂ ਦੇ ਲਾਰਵੇ ਨੂੰ ਲੈਕੇ ਲਗਾਤਾਰ ਘਰਾਂ ਵਿੱਚ ਜਾ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਿੱਥੇ ਵੀ ਮਾਮਲੇ ਸਾਹਮਣੇ ਆਉਂਦੇ ਹਨ ਉੱਥੇ ਦਵਾਈ ਆਦਿ ਛਿੜਕੀ ਜਾਂਦੀ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਹੈ ਕਿ ਜਿਹੜੇ ਘਰਾਂ ਦੇ ਵਿੱਚ ਲਾਰਵਾ ਮਿਲ ਰਿਹਾ ਹੈ ਉਨ੍ਹਾਂ ਦੀ ਜਾਣਕਾਰੀ ਮਿਉਂਸਪਲ ਕਮੇਟੀ ਨੂੰ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ:ਚੰਨੀ ਸਰਕਾਰ ਵੱਲੋਂ ਦੋ ਕਿਲੋਵਾਟ ਵਾਲਿਆਂ ਦਾ ਬਿਜਲੀ ਬਿਲ ਮਾਫ

ABOUT THE AUTHOR

...view details