ਬਠਿੰਡਾ: ਪਿੰਡ ਦਿਉਣ ਦੇ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਕਾਰ ਸਵਾਰ ਨੇ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਕਾਰ ਸਵਾਰ ਨੇ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਦਰੜਿਆ, 2 ਦੀ ਮੌਤ - ਬਠਿੰਡਾ ਵਿੱਚ ਸੜਕ ਹਾਦਸਾ
ਬਠਿੰਡਾ ਦੇ ਪਿੰਡ ਦੇ ਨਜ਼ਦੀਕ ਇੱਕ ਕਾਰ ਸਵਾਰ ਵਿਅਕਤੀ ਨੇ ਤਿੰਨ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਜਿਸ ਤੋਂ ਬਾਅਦ ਕਾਰ ਸਵਾਰ ਕਾਰ ਛੱਡ ਕੇ ਫ਼ਰਾਰ ਹੋ ਗਿਆ।
![ਕਾਰ ਸਵਾਰ ਨੇ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਦਰੜਿਆ, 2 ਦੀ ਮੌਤ ਕਾਰ ਸਵਾਰ ਨੇ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, 2 ਦੀ ਮੌਤ](https://etvbharatimages.akamaized.net/etvbharat/prod-images/768-512-5243591-thumbnail-3x2-bathinda.jpg)
ਜਾਣਕਾਰੀ ਮੁਤਾਬਕ ਕਾਰ ਸਵਾਰ ਨਸ਼ੇ ਵਿੱਚ ਸੀ। ਹਾਦਸੇ ਤੋਂ ਬਾਅਦ ਕਾਰ ਸਵਾਰ ਕਾਰ ਛਡ ਕੇ ਫ਼ਰਾਰ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੇ ਪਿਤਾ ਭੋਲਾ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਬੇਟੇ ਥਾਣਾ ਸਿੰਘ ਦੀ ਉਮਰ ਤਕਰੀਬਨ 22 ਸਾਲ ਸੀ ਜੋ ਕਿ ਪਿੰਡ ਦਿਉਣ ਦੇ ਵਿੱਚ ਬਾਬਾ ਫਰੀਦ ਇੰਸਟੀਚਿਊਟ ਦੇ ਨਜ਼ਦੀਕ ਇੱਕ ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਸੀ ਜੋ ਕਿ ਆਪਣੀ ਮਜ਼ਦੂਰੀ ਕਰਨ ਤੋਂ ਬਾਅਦ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ ਤੇ ਅਚਾਨਕ ਇੱਕ ਕਾਰ ਚਾਲਕ ਨੇ ਉਸ ਦੇ ਬੇਟੇ ਨੂੰ ਕੁਚਲ ਦਿੱਤਾ ਜਿੱਥੇ ਉਸ ਦੇ ਬੇਟੇ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਬਠਿੰਡਾ ਦੇ ਪਿੰਡ ਬੀੜ ਤਲਾਬ ਵਿੱਚ ਰਹਿਣ ਵਾਲੇ ਰਮੇਸ਼ ਕੁਮਾਰ ਦੀ ਵੀ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।