ਬਠਿੰਡਾ : ਥਰਮਲ ਪਲਾਂਟ ਦੇ ਨਜ਼ਦੀਕ ਹਾਈਡਰਾ ਕਰੇਨ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਜਸਵੀਰ ਸਿੰਘ ਵਜੋਂ ਹੋਈ, ਜੋ ਕਿ ਇੰਪਰੂਵਮੈਂਟ ਟਰੱਸਟ ਵਿੱਚ ਬਤੌਰ ਜੇ.ਈ. ਵੱਜੋਂ ਤਾਇਨਾਤ ਸੀ। ਕਰੇਨ ਦਾ ਡਰਾਈਵਰ ਹਾਦਸੇ ਤੋਂ ਬਾਅਦ ਫ਼ਰਾਰ ਦੱਸਿਆ ਜਾ ਰਿਹਾ ਹੈ।
ਮੌਕੇ 'ਤੇ ਪਹੁੰਚੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੂੰ ਕਿਸੇ ਦਾ ਫ਼ੋਨ ਆਇਆ ਸੀ ਕਿ ਥਰਮਲ ਪਲਾਂਟ ਨਜ਼ਦੀਕ ਇੱਕ ਹਾਦਸਾ ਵਾਪਰਿਆ ਹੈ। ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਦੀ ਮੌਤ ਹੋ ਚੁੱਕੀ ਸੀ।