ਬਠਿੰਡਾ:ਠੇਕੇ ਅਧੀਨ ਕੰਮ ਕਰਦੇ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਬਠਿੰਡਾ ਚ ਬੱਸਾਂ ਦਾ ਚੱਕਾ ਜਾਮ ਕਰਕੇ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੀਆਰਟੀਸੀ ਅਤੇ ਪਨਬੱਸ ਅਧੀਨ ਕੰਮ ਕਰਦੇ ਠੇਕਾ ਮੁਲਾਜ਼ਮਾਂ ਵੱਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰਦਿਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਦਸ ਤੋਂ ਬਾਰਾਂ-ਬਾਰਾਂ ਪੰਦਰਾਂ-ਪੰਦਰਾਂ ਸਾਲ ਹੋ ਗਏ ਹਨ ਠੇਕੇ ਅਧੀਨ ਕੰਮ ਕਰਦੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਨੂੰ ਮਜਬੂਰਨ ਚੱਕਾ ਜਾਮ ਕਰਨਾ ਪੈ ਰਿਹਾ ਹੈ।