ਬਠਿੰਡਾ:ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਮੁਲਜ਼ਮਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਗਏ ਹਨ, ਕਿ ਉਨ੍ਹਾਂ ਵੱਲੋਂ ਪੁਲਿਸ ਕਰਮਚਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ। ਅਜਿਹੀ ਇਕ ਦਿਲ ਕਬਾਊ ਘਟਨਾ ਬਠਿੰਡਾ ਤੋਂ ਸਾਹਮਣੇ ਆਈ ਹੈ, ਜਿੱਥੇ ਕਸਬਾ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਕਾਲਝਰਾਨੀ ਤੋਂ ਧੁਨੀਕਿਆਂ ਨੂੰ ਜਾਂਦੀ ਲਿੰਕ ਰੋਡ ਸੜਕ ਉੱਤੇ ਪੁਲਿਸ ਮੁਲਾਜ਼ਮ 'ਤੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਇਸ ਦੌਰਾਨ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਦੱਸ ਦਈਏ ਕਿ ਇਹ ਪੁਲਿਸ ਮੁਲਾਜ਼ਮ ਸ਼ਰਾਬ ਠੇਕੇਦਾਰ ਨਾਲ ਤੈਨਾਤ ਕੀਤਾ ਗਿਆ ਹੈ।
ਪੁਲਿਸ ਕਰਮਚਾਰੀ ਨੇ ਦੱਸੀ ਹੱਡਬੀਤੀ:ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਰਮਚਾਰੀ ਕਿੱਕਰ ਸਿੰਘ ਨੇ ਕਿ ਅਸੀਂ ਆਪਣੇ ਦਫ਼ਤਰ ਤੋਂ ਕਾਲਝਰਾਨੀ ਵਾਲੀ ਸਾਈਡ ਜਾ ਰਹੇ ਸੀ ਤਾਂ ਸੜਕ ਕਿਨਾਰੇ ਇੱਕ ਨੌਜਵਾਨ ਬੈਠਾ ਰੋ ਰਿਹਾ ਸੀ। ਉਹਨਾਂ ਦੱਸਿਆ ਕਿ ਜਦੋਂ ਅਸੀਂ ਨੌਜਵਾਨ ਨੂੰ ਪੁੱਛਿਆ ਕਿ ਹੋਇਆ ਹੈ ਤਾਂ ਉਸਨੇ ਦੱਸਿਆ ਕਿ ਮੇਰੇ ਤੋਂ ਕਾਰ ਸਵਾਰ ਲੁਟੇਰੇ ਕੀਮਤੀ ਸਮਾਨ ਲੁੱਟ ਕੇ ਕਾਲਝਰਾਨੀ ਵਾਲੇ ਪਾਸੇ ਚਲੇ ਗਏ ਹਨ। ਪੁਲਿਸ ਕਰਮਚਾਰੀ ਕਿੱਕਰ ਸਿੰਘ ਨੇ ਕਿਹਾ ਅਸੀਂ ਆਪਣੀ ਗੱਡੀ ਲੁਟੇਰਿਆਂ ਦੇ ਪਿੱਛੇ ਲਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਲੁਟੇਰਿਆਂ ਨੇ ਹਥਿਆਰਾਂ ਨਾਲ ਪੁਲਿਸ ਟੀਮ ਉੱਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।