ਪੰਜਾਬ

punjab

ETV Bharat / state

ਕੁਦਰਤ ਦੀ ਦੋਹਰੀ ਮਾਰ, ਕੋਮਾਂ 'ਚ ਗਏ ਵਿਅਕਤੀ ਦੇ ਘਰ ਦੀ ਡਿਗੀ ਛੱਤ - rain in punjab

ਪਿੰਡ ਲੇਲੇਵਾਲ ਵਿੱਚ ਇੱਕ ਗ਼ਰੀਬ ਪਰਿਵਾਰ ਦੇ ਘਰ ਦੇ ਕਮਰੇ ਦੀ ਛੱਤ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਛੱਤ ਡਿੱਗਣ ਨਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪਰਿਵਾਰ ਨੂੰ ਬਹੁਤ ਨੁਕਸਾਨ ਹੋਇਆ ਹੈ।

ਕੋਮਾ ਵਿੱਚ ਗਏ ਗ਼ਰੀਬ ਵਿਅਕਤੀ ਦੇ ਕਮਰੇ ਦੀ ਮੀਂਹ ਨਾਲ ਡਿੱਗੀ ਛੱਤ
ਫ਼ੋਟੋ

By

Published : Jul 22, 2020, 12:08 PM IST

ਬਠਿੰਡਾ: ਭਾਰੀ ਮੀਂਹ ਪੈਣ ਨਾਲ ਜਿੱਥੇ ਕਿਸਾਨਾਂ ਦੀ ਬੀਜੀ ਝੋਨੇ ਤੇ ਮੱਕੀ ਦੀ ਫ਼ਸਲ ਖ਼ਰਾਬ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉੱਥੇ ਪਿੰਡ ਲੇਲੇਵਾਲ ਵਿੱਚ ਇੱਕ ਗ਼ਰੀਬ ਪਰਿਵਾਰ ਦੇ ਘਰ ਦੇ ਕਮਰੇ ਦੀ ਛੱਤ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਛੱਤ ਡਿੱਗਣ ਨਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪਰਿਵਾਰ ਨੂੰ ਬਹੁਤ ਨੁਕਸਾਨ ਹੋਇਆ ਹੈ।

ਵੀਡੀਓ

ਸਮਾਜ ਸੇਵੀ ਗੁਰਦੀਪ ਤੂਰ ਨੇ ਦੱਸਿਆ ਕਿ ਪਿੰਡ ਲੇਲੇਵਾਲ ਦੇ ਦਲਿਤ ਸਾਬਕਾ ਪੰਚ ਸੇਵਕ ਸਿੰਘ ਦੇ ਘਰ ਦੇ ਇੱਕ ਕਮਰੇ ਦੀ ਛੱਤ ਡਿੱਗ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਗਰੀਬ ਪਰਿਵਾਰ ਹੈ। ਇਨ੍ਹਾਂ ਦੇ ਘਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਵਿੱਚ ਸੇਵਕ ਸਿੰਘ ਹੀ ਕਮਾਉਣ ਵਾਲਾ ਹੈ ਜੋ ਕਿ ਹੁਣ ਕੋਮਾ ਵਿੱਚ ਹੈ। ਇਸ ਕਰਕੇ ਇਨ੍ਹਾਂ ਦੇ ਘਰ ਦਾ ਗੁਜ਼ਾਰਾ ਵੀ ਬੜੀ ਮੁਸ਼ਕਲ ਨਾਲ ਹੁੰਦਾ ਹੈ।

ਉਨ੍ਹਾਂ ਨੇ ਕਮਰੇ ਦੀ ਛੱਤ ਡਿੱਗਣ ਨਾਲ ਕਮਰੇ ਵਿੱਚ ਪਿਆ ਸਾਰਾ ਸਮਾਨ ਵੀ ਖ਼ਰਾਬ ਹੋ ਗਿਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਪੀੜਤ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਘਰ ਦੀ ਛੱਤ ਨੂੰ ਵੀ ਦੁਬਾਰਾ ਪਾਉਣ ਵੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ:ਅਬੋਹਰ ਗੰਗਾਨਗਰ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਪਿਓ ਪੁੱਤ ਦੀ ਹੋਈ ਮੌਤ

ABOUT THE AUTHOR

...view details