ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਬਾਹਰ ਥਰਮਲ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਥਰਮਲ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਬਠਿੰਡਾ ਦੇ ਵਿਰਾਸਤੀ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਵੇਚਣ ਲਈ ਆਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਨਿਲਾਮੀ ਕਰਵਾ ਰਹੀ ਹੈ ਜਿਸ ਕਰਕੇ ਉਹ ਇਸ ਦਾ ਵਿਰੋਧ ਕਰ ਰਹੇ ਹਨ।
ਬਠਿੰਡਾ ਥਰਮਲ ਪਲਾਂਟ ਦੀ ਆਨਲਾਈਨ ਬੋਲੀ ਤੋਂ ਨਾਰਾਜ਼ ਥਰਮਲ ਮੁਲਾਜ਼ਮਾਂ ਵੱਲੋਂ ਰੋਸ - ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ
ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਬਾਹਰ ਥਰਮਲ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਤਾਨਾਸ਼ਾਹ ਰਾਜ ਹੈ ਜਿਸ ਨੂੰ ਉਹ ਚੱਲਣ ਨਹੀਂ ਦੇਣਗੇ।
ਬਠਿੰਡਾ ਥਰਮਲ ਪਲਾਂਟ ਦੀ ਆਨਲਾਈਨ ਬੋਲੀ ਤੋਂ ਨਾਰਾਜ਼ ਥਰਮਲ ਮੁਲਾਜ਼ਮਾਂ ਵੱਲੋਂ ਰੋਸ
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਥਰਮਲ ਪਲਾਂਟ ਨੂੰ ਹਰ ਕੀਮਤ 'ਤੇ ਵੇਚਣਾ ਚਾਹੁੰਦੀ ਹੈ ਅਤੇ ਇਹ ਸੂਬਾ ਸਰਕਾਰ ਦਾ ਤਾਨਾਸ਼ਾਹ ਰਾਜ ਹੈ ਜਿਸ ਨੂੰ ਉਹ ਚੱਲਣ ਨਹੀਂ ਦੇਣਗੇ। ਇਸ ਮੁੱਦੇ ਨੂੰ ਲੈ ਕੇ ਥਰਮਲ ਪਲਾਂਟ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਬਣਾ ਕੇ ਬਠਿੰਡਾ ਥਰਮਲ ਪਲਾਂਟ ਤੋਂ ਰੋਸ ਮਾਰਚ ਕਰਦਿਆਂ ਭਾਈ ਘਨ੍ਹੱਈਆ ਚੌਕ ਦੇ ਵਿੱਚ ਸਾੜਿਆ।