ਬਠਿੰਡਾ:ਪੰਜ ਜਨਵਰੀ ਨੂੰ ਫਿਰੋਜ਼ਪੁਰ ਵਿਖੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ’ਚ ਜਾਣ ਸਮੇਂ ਸੁਰੱਖਿਆ ਦੀ ਕੁਤਾਹੀ ਨੂੰ ਲੈ ਕੇ ਬਠਿੰਡਾ ਏਅਰਪੋਰਟ ’ਤੇ ਦਿੱਤੇ ਬਿਆਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਦਰਾਂ ਜਨਵਰੀ ਨੂੰ ਬੈਠਕ ਸੱਦੀ ਗਈ ਹੈ। ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਸ਼ਾਂਤਮਈ ਸੀ ਅਤੇ ਉਸ ਦੀ ਰੜ੍ਹਕ ਕਿਤੇ ਨਾ ਕਿਤੇ ਭਾਰਤੀ ਜਨਤਾ ਪਾਰਟੀ ਅਤੇ ਆਰਐੱਸਐੱਸ ਨੂੰ ਰੜਕ ਰਹੀ ਸੀ ਇਸ ਦੇ ਚੱਲਦੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅਜਿਹਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਿਆਨ ਨਾਲ ਸਮੁੱਚੀ ਦੁਨੀਆ ਵਿਚ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ। ਡੱਲੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਕਿ ਪੰਜਾਬ ਤੋਂ ਵਾਪਿਸ ਪਰਤੇ ਸਨ ਜਿਸਦੇ ਚੱਲਦੇ ਹੁਣ ਮੁੜ ਕਿਸਾਨਾਂ ’ਤੇ ਇਲਜ਼ਾਮ ਲਾਏ ਜਾ ਰਹੇ ਹਨ ਸਰਾਸਰ ਗੱਲਤ ਹਨ।