ਪੰਜਾਬ

punjab

ETV Bharat / state

ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, ਚੋਣ ਪ੍ਰਚਾਰ ਕਰਨ ਆ ਰਹੇ ਪੀਐੱਮ ਮੋਦੀ ਦਾ ਕੀਤਾ ਜਾਵੇਗਾ ਵਿਰੋਧ - ਨਰਿੰਦਰ ਮੋਦੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ

ਦੇਸ਼ ਦੇ ਪ੍ਰਧਾਨ ਮੰਤਰੀ 14 ਫ਼ਰਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਆ ਰਹੇ ਹਨ ਪਰ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।

ਸੰਯੁਕਤ ਕਿਸਾਨ ਮੋਰਚੇ ਦਾ ਐਲਾਨ: ਚੋਣ ਪ੍ਰਚਾਰ ਕਰਨ ਆ ਰਹੇ ਪੀਐੱਮ ਮੋਦੀ ਦਾ ਕੀਤਾ ਜਾਵੇਗਾ ਵਿਰੋਧ
ਸੰਯੁਕਤ ਕਿਸਾਨ ਮੋਰਚੇ ਦਾ ਐਲਾਨ: ਚੋਣ ਪ੍ਰਚਾਰ ਕਰਨ ਆ ਰਹੇ ਪੀਐੱਮ ਮੋਦੀ ਦਾ ਕੀਤਾ ਜਾਵੇਗਾ ਵਿਰੋਧ

By

Published : Feb 12, 2022, 3:21 PM IST

ਬਠਿੰਡਾ:ਦੇਸ਼ ਦੇ ਪ੍ਰਧਾਨ ਮੰਤਰੀ 14 ਫ਼ਰਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਆ ਰਹੇ ਹਨ ਪਰ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।

ਮੀਟਿੰਗ ਦੌਰਾਨ ਕਹੀ ਇਹ ਗੱਲ

ਭਾਰਤੀ ਕਿਸਾਨ ਏਕਤਾ ਸਿੱਧੂਪੁਰ ਵੱਲੋਂ ਬਠਿੰਡਾ ਵਿੱਚ ਹੋਈ ਐਮਰਜੈਂਸੀ ਮੀਟਿੰਗ ਦੌਰਾਨ ਕਿਹਾ ਗਿਆ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ 3 ਕਾਨੂੰਨ ਰੱਦ ਕਰ ਦਿੱਤੇ ਗਏ ਹਨ ਪਰ ਕਿਸਾਨਾਂ ਦੀਆਂ ਕਈ ਮੰਗਾਂ ਅਜੇ ਵੀ ਲਟਕ ਰਹੀਆਂ ਹਨ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਨੂੰ ਗਾਰੰਟੀ ਵਜੋਂ ਯਕੀਨੀ ਬਣਾਉਣਾ ਸ਼ਾਮਲ ਹੈ।

ਸੰਯੁਕਤ ਕਿਸਾਨ ਮੋਰਚੇ ਦਾ ਐਲਾਨ: ਚੋਣ ਪ੍ਰਚਾਰ ਕਰਨ ਆ ਰਹੇ ਪੀਐੱਮ ਮੋਦੀ ਦਾ ਕੀਤਾ ਜਾਵੇਗਾ ਵਿਰੋਧ

ਉਹਨਾਂ ਨੇ ਕਿਹਾ ਕਿ ਦਿੱਲੀ 'ਚ ਸੰਘਰਸ਼ ਦੌਰਾਨ ਕਿਸਾਨਾਂ 'ਤੇ ਕੇਸ ਦਰਜ ਕੀਤੇ ਗਏ ਸਨ, ਦਿੱਲੀ ਬਾਰਡਰ 'ਤੇ ਪ੍ਰਦਰਸ਼ਨ ਕਰਦੇ ਹੋਏ ਸ਼ਹੀਦ ਹੋਏ ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਦੇਣ ਦੀਆਂ ਕਈ ਮੰਗਾਂ ਹਨ, ਜਿਨ੍ਹਾਂ ਨੂੰ ਸਰਕਾਰ ਨੇ ਅਜੇ ਤੱਕ ਪੂਰਾ ਨਹੀਂ ਕੀਤਾ।

ਫਿਰ ਤੋਂ ਕੀਤਾ ਜਾਵੇਗਾ ਪੀਐੱਮ ਦਾ ਵਿਰੋਧ

ਉਹਨਾਂ ਨੇ ਕਿਹਾ ਕਿ ਇਹਨਾਂ ਕਾਰਨਾਂ ਕਰਕੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫਿਰ ਤੋਂ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿਚ ਆਏ ਚੋਣ ਪ੍ਰਚਾਰਕਾਂ ਦਾ ਵੀ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਜਪਾ ਨਾਲ ਗੱਠਜੋੜ ਕਰ ਕੇ ਵਿਧਾਨ ਸਭਾ ਚੋਣਾਂ ਲੜ ਰਹੇ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਜੋ ਵੀ ਪ੍ਰਚਾਰ ਲਈ ਪਹੁੰਚਣਗੇ ਉਨ੍ਹਾਂ ਦਾ ਵੀ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਭਾਜਪਾ ਉਮੀਦਵਾਰਾਂ ਨੂੰ ਇਲਾਕੇ ਵਿੱਚ ਪ੍ਰਚਾਰ ਨਹੀਂ ਕਰਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:ਚੰਡੀਗੜ੍ਹ ਵਿੱਚ ਸੈਰ ਸਪਾਟੇ ਲਈ ਮਿਲੇਗੀ VIP ਐਂਟਰੀ, ਜਾਣੋਂ ਕਿਵੇਂ ?

ABOUT THE AUTHOR

...view details