ਬਠਿੰਡਾ: ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਖ਼ਤ ਮੁਲਾਜ਼ਮਾਂ ਦੇ ਨਵੇਂ ਬਣੇ ਕੁਆਟਰਾਂ ਦੀ ਖਾਲੀ ਥਾਂ ਉੱਤੇ ਵੀਰਵਾਰ ਨੂੰ 200 ਸੁਹਾਂਜਣੇ ਬੂਟੇ ਲਗਾਏ ਗਏ ਹਨ। ਇਨ੍ਹਾਂ ਬੂਟਿਆਂ ਦੀ ਪਨੀਰੀ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਤਿਆਰ ਕੀਤੀ ਗਈ ਹੈ। ਇਹ 200 ਬੂਟੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੀਰਵਾਰ ਨੂੰ ਤਖ਼ਤ ਸਾਹਿਬ ਵਿੱਚ ਖਾਲੀ ਥਾਂ ਉੱਤੇ 200 ਸੁਹਾਂਜਣੇ ਦੇ ਬੂਟੇ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਬੂਟੇ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਅਤੇ ਜੰਗਲ ਵਜੋਂ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਨੂੰ ਹਰਿਆ ਰੱਖਣ ਲਈ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਵਚਨ ਹੋਏ ਸਨ ਉਨ੍ਹਾਂ ਨੂੰ ਹੀ ਪੂਰਾ ਕਰਨ ਲਈ ਵੀਰਵਾਰ ਨੂੰ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੂਟੇ ਤਖ਼ਤ ਸਾਹਿਬ ਦੇ ਸਮੂਹ ਮੁਲਾਜ਼ਮਾਂ ਦੇ ਸਹਿਯੋਗ ਸਦਕਾ ਲਾਏ ਜਾ ਰਹੇ ਹਨ।