ਪੰਜਾਬ

punjab

ETV Bharat / state

ਮਾਈਨਿੰਗ ਮਾਮਲਾ: 'ਜੇਕਰ ਨਿਰਪੱਖ ਜਾਂਚ ਨਾ ਹੋਈ ਤਾਂ ਕਰਾਂਗੇ ਹਾਈਕੋਰਟ ਦਾ ਰੁਖ' - ਬਠਿੰਡਾ

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਜੇਕਰ ਸਿੱਟ ਨੇ ਕਿਸੇ ਵੀ ਤਰ੍ਹਾਂ ਸਹਿਯੋਗ ਮੰਗਿਆ ਤਾਂ ਉਹ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਜੇਕਰ ਸਿੱਟ ਵੱਲੋਂ ਨਿਰਪੱਖ ਜਾਂਚ ਨਹੀਂ ਕਰੀ ਗਈ ਤਾਂ ਉਹ ਹਾਈਕੋਰਟ ਦਾ ਰੁਖ ਵੀ ਕਰ ਸਕਦੇ ਹਨ।

ਮਾਈਨਿੰਗ ਮਾਮਲਾ: 'ਜੇਕਰ ਨਿਰਪੱਖ ਜਾਂਚ ਨਾ ਹੋਈ ਤਾਂ ਕਰਾਂਗੇ ਹਾਈਕੋਰਟ ਦਾ ਰੁਖ'
ਮਾਈਨਿੰਗ ਮਾਮਲਾ: 'ਜੇਕਰ ਨਿਰਪੱਖ ਜਾਂਚ ਨਾ ਹੋਈ ਤਾਂ ਕਰਾਂਗੇ ਹਾਈਕੋਰਟ ਦਾ ਰੁਖ'

By

Published : Jul 1, 2021, 6:57 PM IST

ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਪਿਛਲੇ ਪਾਸੇ ਚੱਲ ਰਹੀ ਮਾਈਨਿੰਗ ਨੂੰ ਲੈ ਕੇ ਕੀਤੇ ਖੁਲਾਸੇ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧ ’ਚ ਬਠਿੰਡਾ ਵਿਖੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਹੈ ਕਿ ਉਹ ਇਸ ਸਬੰਧ ’ਚ ਸਹਿਯੋਗ ਦੇਣਗੇ।

ਮਾਈਨਿੰਗ ਮਾਮਲਾ: 'ਜੇਕਰ ਨਿਰਪੱਖ ਜਾਂਚ ਨਾ ਹੋਈ ਤਾਂ ਕਰਾਂਗੇ ਹਾਈਕੋਰਟ ਦਾ ਰੁਖ'

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਜੇਕਰ ਸਿੱਟ ਨੇ ਕਿਸੇ ਵੀ ਤਰ੍ਹਾਂ ਸਹਿਯੋਗ ਮੰਗਿਆ ਤਾਂ ਉਹ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਜੇਕਰ ਸਿੱਟ ਵੱਲੋਂ ਨਿਰਪੱਖ ਜਾਂਚ ਨਹੀਂ ਕਰੀ ਗਈ ਤਾਂ ਉਹ ਹਾਈਕੋਰਟ ਦਾ ਰੁਖ ਵੀ ਕਰ ਸਕਦੇ ਹਨ।

ਸਰੂਪ ਚੰਦ ਸਿੰਗਲਾ ਨੇ ਇਹ ਵੀ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਦੀ ਦੇਖਰੇਖ ਵਿੱਚ ਇਹ ਵੱਡਾ ਘਪਲਾ ਕੀਤਾ ਜਾ ਰਿਹਾ ਸੀ ਜਿਸ ਦੀ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਪੰਜਾਬ ਸਰਕਾਰ ਨੂੰ ਮਾਈਨਿੰਗ ਮਾਮਲੇ ਵਿੱਚ ਕਰੋੜਾਂ ਦਾ ਚੂਨਾ ਲਗਾਇਆ ਗਿਆ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ।

ਮਾਇਨਿੰਗ ਮਾਮਲੇ ’ਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਿਰੀ ਹੋਈ ਹੈ ਜਿਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਸੀ। ਐੱਸਐੱਸਪੀ ਬਠਿੰਡਾ ਵੱਲੋਂ ਸਿੱਟ ਬਣਾ ਕੇ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ।

ਇਹ ਵੀ ਪੜੋ: ਲੋਕਾਂ ਦੇ ਨਿਆਣੇ ਗਰਮੀ 'ਚ ਬੇਹਾਲ, ਸਾਹਿਬ ਦੇ ਰਹੇ ਕੰਪਿਉਟਰਾਂ ਨੂੰ ਹਵਾ

ABOUT THE AUTHOR

...view details