ਬਠਿੰਡਾ: ਸ਼ਹਿਰ ਵਿੱਚ ਚਿੱਟੇ ਦਾ ਕਾਰੋਬਾਰ ਲਗਾਤਾਰ ਜਾਰੀ ਹੈ ਅਤੇ ਪੰਜਾਬ ਦੀ ਨੌਜਵਾਨੀ ਲਗਾਤਾਰ ਇਸ ਦਾ ਸ਼ਿਕਾਰ ਹੋਈ ਹੈ। ਬਠਿੰਡਾ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਦੋ ਨੌਜਵਾਨ ਚਿੱਟੇ ਦਾ ਸ਼ਿਕਾਰ ਹੋਏ ਹਨ, ਜਿਨ੍ਹਾਂ ਨੂੰ ਸਮਾਜ ਸੇਵੀ ਸੰਸਥਾ ਦੁਆਰਾ ਇਲਾਜ ਲਈ ਬਠਿੰਡਾ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ।
ਮੌਕੇ 'ਤੇ ਮੌਜੂਦ ਪੀੜਤ ਨੌਜਵਾਨ ਦੀ ਪਤਨੀ ਨੇ ਕਿਹਾ ਕਿ ਕਿਸੇ ਨੇ ਇਸ ਨੂੰ ਨਸ਼ਾ ਪਿਲਾਇਆ ਹੈ। ਉਸ ਨੇ ਦੱਸਿਆ ਕਿ ਪਿਛਲੇ ਦਿਨੀ ਇਹ ਬਠਿੰਡਾ ਉਸ ਕੋਲ ਆਇਆ ਸੀ ਤੇ ਲੜਾਈ ਕਰਕੇ ਕਿਤੇ ਚਲਾ ਗਿਆ ਸੀ। ਉਸ ਨੇ ਦੱਸਿਆ ਕਿ ਨੌਜਵਾਨ ਦਾਣਾ ਮੰਡੀ ਵਿੱਚ ਕੰਮ ਕਰਦਾ ਹੈ।