ਬਠਿੰਡਾ: ਕਿਸਾਨ ਅੰਦੋਲਨ ਦੌਰਾਨ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ ਕਿਸਾਨਾਂ ਵੱਲੋਂ ਅੰਦੋਲਨ ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਵੱਡੀ ਗਿਣਤੀ ਵਿੱਚ ਪੰਜਾਬ ਦੇ ਕਿਸਾਨ ਯੂਪੀ ਦੇ ਲਖੀਮਪੁਰ ਖੀਰੀ ਨੂੰ ਰਵਾਨਾ (Punjab farmers left for Lakhmirpur Khiri) ਹੋਏ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਗਸੀਰ ਸਿੰਘ ਝੁੰਬਾ ਨੇ ਬਠਿੰਡਾ ਤੋਂ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਹਿੰਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਉਨ੍ਹਾਂ ਵੱਲੋਂ ਵੱਡੀ ਗਿਣਤੀ ਵਿੱਚ ਲਖਮੀਮਪੁਰ ਖੀਰੀ ਲਈ ਰਵਾਨਾ ਹੋਇਆ ਜਾ ਰਿਹਾ ਹੈ ਜਿੱਥੇ ਕੱਲ੍ਹ ਨੂੰ ਬਹੱਤਰ ਘੰਟਿਆਂ ਲਈ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਪੰਜਾਬ ਦੇ ਕਿਸਾਨਾਂ ਦਾ ਲਖੀਮਪੁਰ ਖੀਰੀ ਲਈ ਕੂਚ ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਰਹਿੰਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਇਹ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਆਪਣੇ ਵਾਅਦਿਆਂ ਤੋਂ ਭੱਜਿਆ ਜਾ ਰਿਹਾ ਹੈ ਜਿਸ ਕਾਰਨ ਹੁਣ ਸਮੁੱਚੇ ਦੇਸ਼ ਦੇ ਕਿਸਾਨਾਂ ਵੱਲੋਂ ਮੁੜ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ।
ਇਸੇ ਲੜੀ ਤਹਿਤ ਲਖਮੀਰਪੁਰ ਖੀਰੀ (Lakhmirpur Khiri) ਵਿਖੇ ਪਚੱਤਰ ਘੰਟਿਆਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਰੋਡ ਜਾਮ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦਾ ਆਦੇਸ਼ ਮੁਤਾਬਕ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ।
ਇਹ ਵੀ ਪੜ੍ਹੋ:MSP ਕਮੇਟੀ ਦੀ ਮੀਟਿੰਗ ਵਿੱਚ SKM ਦੇ ਸ਼ਾਮਲ ਹੋਣ ’ਤੇ ਬਣਿਆ ਸਸਪੈਂਸ