ਬਠਿੰਡਾ:ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਬਠਿੰਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਸਥਾਨਕ ਰੋਜ਼ਗਾਰਡਨ ਵਿਖੇ ਇਕੱਠੇ ਹੋਏ ਵੱਡੀ ਗਿਣਤੀ ਵਿਚ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਸਰਕਾਰ ਵੱਲੋਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਦਿਆਂ ਹੀ ਇਨ੍ਹਾਂ ਵਾਅਦਿਆਂ ਤੋਂ ਕਾਂਗਰਸ ਮੁਕਰ ਗਈ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਠੇਕਾ ਮੁਲਾਜ਼ਮਾਂ ਵੱਲੋਂ ਮਾਰਚ ਕਰਦਿਆਂ ਸਥਾਨਕ ਅਮਰੀਕ ਸਿੰਘ ਰੋਡ ਉੱਪਰ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਘਿਰਾਉ ਕਰਨ ਪਹੁੰਚ ਰਹੇ ਸਨ ਪਰ ਇਸ ਦੌਰਾਨ ਹੀ ਪੁਲਿਸ ਦੁਆਰਾ ਆਪਣੀਆਂ ਗੱਡੀਆਂ ਲਗਾ ਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ ਗਿਆ।