ਬਠਿੰਡਾ: ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ, ਜੋ ਕਿ 29 ਜੂਨ ਤੋਂ ਖੋਲ੍ਹਿਆ ਜਾਵੇਗਾ।
ਮਾਰਚ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਕਰ ਕੇ ਹਰ ਤਰ੍ਹਾਂ ਦੇ ਸਫ਼ਰ ਉੱਤੇ ਰੋਕ ਲਾ ਦਿੱਤੀ ਗਈ ਸੀ। ਇਸੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਬੰਦ ਕਰ ਦਿੱਤਾ ਗਿਆ ਸੀ।
ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੇਸ਼ੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪਾਕਿਸਤਾਨ ਨੇ ਸਿੱਖਾਂ ਦੇ ਪਵਿੱਤਰ ਸਥਾਨ ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਦੇ ਲਈ ਆਉਣ-ਜਾਣ ਵਾਸਤੇ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ।
ਉੱਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਵੱਲੋਂ 29 ਜੂਨ ਤੋਂ ਸਿੱਖ ਸੰਗਤਾਂ ਦੇ ਲਈ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਕੋਰੋਨਾ ਕਰ ਕੇ ਬੰਦ ਕੀਤੇ ਗਏ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੇ ਲਈ ਭਾਰਤੀ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਦੇ ਨਕਸ਼ੇ ਕਦਮ ਕਰਤਾਰਪੁਰ ਦੇ ਲਾਂਘੇ ਨੂੰ ਖੋਲ੍ਹਣਾ ਚਾਹੀਦਾ ਹੈ ਤਾਂ ਕਿ ਸਿੱਖ ਸੰਗਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।