ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਇੱਕ ਰੋਸ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਥਰਮਲ ਪਲਾਂਟ ਦੇ ਖੇਡ ਸਟੇਡੀਅਮ ਵਿੱਚ ਹੋਣ ਵਾਲੀ ਇਸ ਰੋਸ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਰੈਲੀ ਵਿੱਚ ਮੌਜੂਦ ਰਹੇਗੀ।
ਪੰਜਾਬ ਸਰਕਾਰ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰੋਸ ਰੈਲੀ ਬਠਿੰਡਾ 'ਚ ਭਲਕੇ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਦੱਸਿਆ ਕਿ ਇਹ ਰੋਸ ਰੈਲੀ ਵਿੱਚ ਵੱਡੀ ਗਿਣਤੀ ਜ਼ਿਲ੍ਹੇ ਦੇ ਲੋਕ ਇਸ ਰੈਲੀ ਵਿੱਚ ਸ਼ਮੂਲਤੀਅਤ ਕਰਨਗੇ। ਉਨ੍ਹਾਂ ਕਿਹਾ ਇਸ ਰੈਲੀ 'ਚ ਪੰਜਾਬ ਸਰਕਾਰ ਦੇ ਉਨ੍ਹਾਂ ਝੂਠੇ ਵਾਅਦਿਆਂ ਦੀ ਪੋਲ ਖੋਲ੍ਹੀ ਜਾਵੇਗੀ, ਜਿਹੜੇ ਵਾਅਦੇ ਕੈਪਟਨ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਸਨ।
ਇਹ ਵੀ ਪੜ੍ਹੋ : ਦਿੱਲੀ: ਮੈਟਰੋ ਸਟੇਸ਼ਨ' ਤੇ ਲਗੇ 'ਦੇਸ਼ ਦੇ ਗੱਦਾਰਾਂ ਨੂੰ, ਗੋਲੀ ਮਾਰੋ...' ਦੇ ਨਾਅਰੇ, 6 ਨੌਜਵਾਨ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਇੱਕ ਵੀ ਵਾਅਦਾ ਅੱਜ ਤੱਕ ਨਹੀਂ ਪੂਰਾ ਕੀਤਾ। ਪੰਜਾਬ ਦੇ ਲੋਕਾਂ ਤੋਂ ਝੂਠ ਬੋਲ ਕੇ ਵੋਟਾਂ ਹਾਸਿਲ ਕੀਤੀਆਂ ਹਨ। ਅੱਜ ਪੰਜਾਬ ਦੇ ਲੋਕਾਂ 'ਚ ਕੈਪਟਨ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।