ਬਠਿੰਡਾ: ਜ਼ਿਲ੍ਹੇ ਵਿੱਚ ਪੰਜਾਬ ਭਰ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਮੁੜ ਬਾਦਲ ਪਰਿਵਾਰ ਨੂੰ ਘੇਰਿਆ ਗਿਆ ਹੈ। ਸਿੱਖ ਆਗੂਆਂ ਵੱਲੋਂ ਪੰਥ ਦੇ ਮਸਲਿਆਂ ਨੂੰ ਲੈਕੇ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਗਈ ਹੈ।
ਯੂਨਾਈਟਿਡ ਅਕਾਲੀ ਦਲ, ਲੋਕ ਅਧਿਕਾਰ ਲਹਿਰ, ਕਿਰਤੀ ਅਕਾਲੀ ਦਲ ਅਤੇ ਸੁਤੰਤਰ ਅਕਾਲੀ ਦਲ ਵੱਲੋ ਸਾਂਝੀ ਪ੍ਰੈਸ ਕਾਨਫਰੰਸ ਕਰਦੇ ਹੋਏ ਪੰਜਾਬ ਸਰਕਾਰ ਅਤੇ ਬਾਦਲ ਪਰਿਵਾਰ ਉੱਤੇ ਨਿਸ਼ਾਨੇ ਸਾਧੇ ਗਏ। ਇਸ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਬਾਦਲ ਪਰਿਵਾਲ ਉੱਪਰ ਗੰਭੀਰ ਇਲਜ਼ਾਮ ਲਗਾਏ ਗਏ ਹਨ।
ਸਿੱਖ ਆਗੂ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਬਾਦਲ ਪਰਿਵਾਰ ਆਪਣੇ ਰਾਜ ਦੌਰਾਨ ਸਿੱਖਾਂ ਉੱਪਰ ਕਾਫੀ ਜ਼ੁਲਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਸਿੱਖੀ ਦਾ ਘਾਣ ਇਸ ਪਰਿਵਾਰ ਵੱਲੋਂ ਕੀਤਾ ਗਿਆ ਹੈ ਉਹ ਕਿਸੇ ਤੋਂ ਵੀ ਲੁਕਿਆ-ਛਿਪਿਆ ਨਹੀਂ ਹੈ।
ਸਿੱਖ ਜਥੇਬੰਦੀਆਂ ਨੇ ਬਾਦਲ ਪਰਿਵਾਰ ਨੂੰ ਘੇਰਨ ਦੀ ਕੀਤੀ ਤਿਆਰੀ ਸਿੱਖ ਆਗੂ ਨੇ ਕਿਹਾ ਕਿ ਝੂਠੇ ਪੁਲਿਸ ਮੁਕਾਬਲਿਆਂ ਦਾ ਦੌਰ ਵੀ ਬਾਦਲ ਸਰਕਾਰ ਦੌਰਾਨ ਹੀ ਸ਼ੁਰੂ ਹੋਇਆ ਸੀ। ਉਨ੍ਹਾਂ ਕਿਹਾ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਣੇ ਉਸ ਸਮੇਂ ਝੂਠੇ ਮੁਕਾਬਲੇ ਸ਼ੁਰੂ ਹੋਏ ਸਨ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਵੀ ਸਿੱਖੀ ਦਾ ਘਾਣ ਬਾਦਲ ਸਰਕਾਰ ਦੌਰਾਨ ਜਾਰੀ ਰਿਹਾ ਹੈ। ਇਸ ਮੌਕੇ ਹੋਰ ਵੀ ਸਿੱਖ ਪੰਥ ਕਈ ਮੁੱਦਿਆਂ ਨੂੰ ਲੈਕੇ ਸਿੱਖ ਜਥੇਬੰਦੀਆਂ ਵੱਲੋਂ ਬਾਦਲ ਪਰਿਵਾਰ ਉੱਪਰ ਸਵਾਲ ਚੁੱਕੇ ਗਏ ਹਨ।
ਇਹ ਵੀ ਪੜ੍ਹੋ:ਮੂੰਗੀ ਅਤੇ ਬਾਸਮਤੀ ’ਤੇ MSP ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਲੈਕੇ ਕਿਸਾਨਾਂ ਦੇ ਕੀ ਨੇ ਖਦਸ਼ੇ ? ਜਾਣੋ ਕਿਸਾਨਾਂ ਦੀ ਜ਼ੁਬਾਨੀ