ਬਠਿੰਡਾ:ਸ੍ਰੀ ਗੁਰੂ ਗ੍ਰੰਥ ਸਾਹਿਬ ਦੀ 2015 ਵਿੱਚ ਹੋਈ ਬੇਅਦਬੀ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ (Protest) ਕਰ ਰਹੀਆਂ ਸਿੱਖ ਸੰਗਤਾਂ ‘ਤੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ‘ਚ ਸ਼ਹੀਦ ਹੋਏ 2 ਸਿੰਘਾਂ ਦੇ ਪਰਿਵਾਰਾਂ ਨੂੰ ਹੁਣ ਤੱਕ ਕਿਸੇ ਵੀ ਸਰਕਾਰ ਨੇ ਕੋਈ ਇਨਸਾਫ਼ ਨਹੀਂ ਦਿੱਤਾ। ਜਿਸ ਕਰਕੇ ਪੀੜਤ ਪਰਿਵਾਰਾਂ ਵਿੱਚ ਸਰਕਾਰਾਂ ਦੇ ਰਵੱਈਏ ਖ਼ਿਲਾਫ਼ 16 ਦਸਬੰਰ ਨੂੰ ਰੋਸ ਮਾਰਚ ਕੀਤਾ ਜਾਵੇਗਾ। ਅਤੇ ਸਰਕਾਰ ਦੇ ਖ਼ਿਲਾਫ਼ ਇਨਸਾਫ਼ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।
ਇਸ ਦੇ ਚਲਦੇ ਹੀ ਬਠਿੰਡਾ ਵਿਖੇ ਦਲ ਖ਼ਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਤੇ ਪੀੜਤ ਪਰਿਵਾਰਾਂ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਸਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਵੱਲੋਂ ਇੱਕ ਪੱਤਰਕਾਰ ਵਾਰਤਾ ਕੀਤੀ ਗਈ।
ਬੇਅਦਬੀ ਦਾ ਇਨਸਾਫ਼ ਲੈਣ ਲਈ ਸਿੱਖ ਜਥੇਬੰਦੀਆਂ ਕਰਨਗੀਆਂ ਰੋਸ ਮਾਰਚ
ਗੋਲੀਬਾਰੀ ‘ਚ ਸ਼ਹੀਦ ਹੋਏ 2 ਸਿੰਘਾਂ ਦੇ ਪਰਿਵਾਰਾਂ ਨੂੰ ਹੁਣ ਤੱਕ ਕਿਸੇ ਵੀ ਸਰਕਾਰ ਨੇ ਕੋਈ ਇਨਸਾਫ਼ ਨਹੀਂ ਦਿੱਤਾ। ਜਿਸ ਕਰਕੇ ਪੀੜਤ ਪਰਿਵਾਰਾਂ ਵਿੱਚ ਸਰਕਾਰਾਂ ਦੇ ਰਵੱਈਏ ਖ਼ਿਲਾਫ਼ 16 ਦਸਬੰਰ ਨੂੰ ਰੋਸ ਮਾਰਚ ਕੀਤਾ ਜਾਵੇਗਾ। ਅਤੇ ਸਰਕਾਰ ਦੇ ਖ਼ਿਲਾਫ਼ ਇਨਸਾਫ਼ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।
ਜਿਸ ਵਿੱਚ ਉਨ੍ਹਾਂ ਇਲਜ਼ਾਮ ਲਾਇਆ ਕਿ ਬੇਅਦਬੀ ਦੇ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਨਾ ਸਾਥ ਦਿੱਤਾ ਅਤੇ ਬਾਅਦ ਵਿੱਚ ਬਣੀ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਟਾ ਵੀ ਬਣਾਈਆ, ਪਰ ਅੱਜ ਵੀ ਇਨਸਾਫ਼ ਕੋਹਾਂ ਦੂਰ ਹੈ।
ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਵੀ ਇਨਸਾਫ਼ ਦੇਣ ਲਈ ਸਿਰਫ਼ ਲਾਰੇ ਲੱਪੇ ਲਾਏ ਹਨ, ਜਿਸ ਦੇ ਰੋਸ ਵਜੋਂ ਸਮੂਹ ਪੀੜਤ ਪਰਿਵਾਰਾਂ ਅਤੇ ਸਿੱਖ ਸੰਗਤਾਂ ਵੱਲੋਂ 16 ਦਸੰਬਰ ਨੂੰ ਬਹਿਬਲ ਕਲਾਂ ਤੋਂ ਕੋਟਕਪੂਰਾ ਚੌਂਕ ਤੱਕ ਰੋਸ ਮਾਰਚ ਕੀਤਾ ਜਾ ਰਿਹਾ ਹੈ। ਜਿਸ ਵਿੱਚ ਅਗਲੇ ਸੰਘਰਸ਼ ਦੀ ਰਣਨੀਤੀ ਐਲਾਨੀ ਜਾਵੇਗਾ।
ਇਹ ਵੀ ਪੜ੍ਹੋ:ਕੈਪਟਨ ਦੀ 'ਪੰਜਾਬ ਲੋਕ ਕਾਂਗਰਸ' 'ਚ ਅਕਾਲੀ ਤੇ ਕਾਂਗਰਸੀ ਹੋਏ ਪੰਜਾਬ ਲੋਕ ਕਾਂਗਰਸ ਸ਼ਾਮਿਲ