ਬਠਿੰਡਾ: ਖੇਤੀ ਆਰਡੀਨੈਂਸ ਵਿਰੁੱਧ ਪੰਜਾਬ ਦੇ ਕਿਸਾਨਾਂ ਦੇ ਸਹਿਯੋਗ ਲਈ ਪੰਜਾਬ ਦੀਆਂ ਮਸ਼ਹੂਰ ਹਸਤੀਆਂ ਵੀ ਪਹੁੰਚ ਰਹੀਆਂ ਹਨ। ਇਸੇ ਨੂੰ ਲੈ ਕੇ ਅੱਜ ਬਠਿੰਡਾ ਦੇ ਡੀਸੀ ਦਫ਼ਤਰ ਸਾਹਮਣੇ ਕਿਸਾਨਾਂ ਦੇ ਪੱਕੇ ਮੋਰਚੇ ਵਿੱਚ ਪੰਜਾਬੀ ਗਾਇਕ ਕੰਵਰ ਗਰੇਵਾਲ ਵੀ ਪਹੁੰਚੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ ਜੋ ਕੇਂਦਰ ਸਰਕਾਰ ਵੱਲੋਂ ਪਾਸ ਕੀਤਾ ਗਿਆ ਹੈ ਉਸ ਵਿਰੁੱਧ ਕਿਸਾਨਾਂ ਦੀਆਂ ਲਗਭਗ 31 ਜਥੇਬੰਦੀਆਂ ਸੜਕਾਂ 'ਤੇ ਹਨ। ਉਨ੍ਹਾਂ ਕਿਹਾ ਕਿ ਉਹ ਧਰਨੇ ਮੁਜ਼ਾਹਰਿਆਂ ਵਿੱਚ ਜ਼ਿਆਦਾਤਰ ਬਜ਼ੁਰਗਾਂ ਨੂੰ ਹੀ ਵੇਖ ਰਹੇ ਹਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਖੇਤੀ ਬਿੱਲ ਵਿਰੁੱਧ ਸੜਕਾਂ 'ਤੇ ਉੱਤਰ ਕੇ ਕਿਸਾਨਾਂ ਦਾ ਸਹਿਯੋਗ ਦੇਣ।