ਬਠਿੰਡਾ: ਬੇਅੰਤ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ਵੱਲੋਂਆਪਣੇ ਪਿਤਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਅਇਆ ਹੈ। ਬੀਤੀ ਰਾਤ ਨੌਜਵਾਨ ਦੀ ਕਿਸੇ ਗੱਲ ਨੂੰ ਲੈ ਕੇ ਆਪਣੇ ਪਿਤਾ ਨਾਲ ਤਕਰਾਰ ਹੋ ਗਈ ਸੀ। ਤਕਰਾਰ ਇੰਨੀ ਕੁ ਵੱਧ ਗਈ ਕਿ ਗੁੱਸੇ ਵਿੱਚ ਆ ਕੇ ਬਜਰੰਗੀ ਨੇ ਆਪਣੇ ਪਿਤਾ ਦੇ ਸਿਰ 'ਤੇ ਪੱਥਰ ਨਾਲ ਹਮਲਾ ਕਰ ਦਿੱਤਾ। ਇਸ ਦੇ ਚਲਦਿਆਂ ਉਸ ਦਾ ਪਿਤਾ ਕਾਫ਼ੀ ਜ਼ਖਮੀ ਹੋ ਗਿਆ ਤੇ ਉਸ ਦੀ ਮੌਤ ਹੋ ਗਈ।
ਰਿਸ਼ਤੇ ਹੋਏ ਸ਼ਰਮਸਾਰ, ਪੁੱਤਰ ਨੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ
ਬਠਿੰਡਾ ਦੇ ਬੇਅੰਤ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਆਪਸੀ ਤਕਰਾਰ ਕਰਕੇ ਆਪਣੇ ਪਿਤਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਸਥਾਨਕ ਪੁਲਿਸ ਚੌਕੀ ਇੰਚਾਰਜ ਦਰਸ਼ਨ ਸਿੰਘ ਘਟਨਾ ਦੀ ਜਾਣਕਾਰੀ ਮਿਲਣ 'ਤੇ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਪ੍ਰੇਮ ਲਾਲ ਜੋ ਕਿ ਪੱਥਰ ਲਗਾਉਣ ਦਾ ਕੰਮ ਕਰਦਾ ਸੀ। ਪੁਲਿਸ ਦੇ ਸੂਤਰਾਂ ਅਨੁਸਾਰ ਦੋਵੇਂ ਪਿਓ-ਪੁੱਤ ਨਸ਼ਾ ਕਰਦੇ ਸਨ ਅਤੇ ਰਾਤ ਕਰੀਬ 11 ਵਜੇ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿੱਚ ਤਕਰਾਰ ਹੋ ਗਈ ਤੇ ਗੁੱਸਾ ਵਿੱਚ ਬਜਰੰਗੀ ਨੇ ਆਪਣੇ ਪਿਤਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਿਸ ਨੇ ਬਜਰੰਗੀ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਉਸ ਦੀ ਗ੍ਰਿਫਤਾਰ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਦੋਸ਼ੀ ਦੀ ਭਾਲ ਕਰ ਰਹੀਆਂ ਹਨ।