ਬਠਿੰਡਾ: ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕੀਤੀ ਜਾਂਦੀ ਕੋਧਰੇ ਅਤੇ ਹੋਰ ਮੂਲ ਅਨਾਜਾਂ ਦੀ ਖੇਤੀ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਗਈ। ਇਸ ਸਬੰਧੀ ਕਿਸਾਨ ਗੁਰਮੁਖ ਸਿੰਘ ਨੇ ਪੰਜਾਬ ਭਰ ਵਿੱਚ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੀ ਰਵਾਇਤੀ ਖੇਤੀ ਦੇ ਨਾਲ-ਨਾਲ ਮੂਲ ਅਨਾਜਾਂ ਦੀ ਬਿਜਾਈ ਲਈ ਵੀ ਪ੍ਰੇਰਿਤ ਕੀਤਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੂਲ ਫਸਲਾਂ ਵਿੱਚ ਕੋਧਰਾ, ਕੰਗਨੀ, ਸਵਾਂਕ, ਕੁਟਕੀ, ਹਰੀ ਕੰਗਨੀ ਦੀ ਸ਼ਾਮਿਲ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਲੋਕਾਂ ਨੂੰ ਸਿਹਤ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਬਚਣ ਲਈ ਉਕਤ ਅਨਾਜਾਂ ਦੀ ਬਿਜਾਈ ਕਰਨ ਦੀ ਲੋੜ ਹੈ।