ਬਠਿੰਡਾ:ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਟੈਕਸੀ ਆਪ੍ਰੇਟਰ ਨੂੰ ਟੈਕਸ ਵਿਚ ਰਾਹਤ ਦਿੱਤੇ ਜਾਣ ਦੇ ਬਿਆਨ ਤੋਂ ਬਾਅਦ ਪ੍ਰਾਈਵੇਟ ਬੱਸ ਅਪਰੇਟਰਾਂ ਨੇ ਸੁਆਗਤ ਕੀਤਾ ਹੈ। ਪ੍ਰਾਈਵੇਟ ਬੱਸ ਅਪਰੇਟਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਨਰਪਿੰਦਰ ਸਿੰਘ ਜਲਾਲ ਨੇ ਕਿਹਾ ਕਿ ਇਸ ਨਾਲ ਪ੍ਰਾਈਵੇਟ ਬੱਸ ਓਪਰੇਟਰਾਂ ਨੂੰ ਵੀ ਟੈਕਸ ਮਾਫ਼ ਹੋਣ ਦੀ ਆਸ ਬੱਝੇਗੀ।
ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਟੈਕਸ ਵਿੱਚ ਰਿਆਇਤ ਕਿਉਂ ਮਿਲੇ:ਉਨ੍ਹਾਂ ਕਿਹਾ ਕਿ ਕਰੋਨਾ ਕਾਲ ਦੌਰਾਨ ਜਿੱਥੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਸੀ ਉਸ ਸਮੇਂ ਪ੍ਰਾਈਵੇਟ ਬੱਸ ਅਪਰੇਟਰ ਨੇ ਪੰਜਾਬ ਸਰਕਾਰ ਦੇ ਕਹਿਣ ਤੇ ਅੱਧੀ ਕਪੈਸਟੀ ਨਾਲ ਬੱਸਾਂ ਚਲਾਈਆਂ ਸਨ। ਜਿਸ ਨਾਲ ਬੱਸ ਅਪਰੇਟਰਾਂ ਨੂੰ ਵੱਡਾ ਵਿੱਤੀ ਘਾਟਾ ਝੱਲਣਾ ਪਿਆ ਸੀ। ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਪ੍ਰਾਈਵੇਟ ਟਰਾਂਸਪੋਰਟਰ ਦਾ ਕਰੋਨਾ ਕਾਲ ਦੇ ਟੈਕਸ ਵਿੱਚ ਰਾਹਤ ਦੇਣਗੇ। ਭਾਰਤ ਸਰਕਾਰ ਵੱਲੋਂ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੀ ਬਜਾਏ ਟੈਕਸ ਵਿਚ ਕਿਸੇ ਤਰਾਂ ਦੀ ਰਿਆਇਤ ਨਹੀਂ ਦਿੱਤੀ ਗਈ ਜਿਸ ਕਾਰਨ ਪੰਜਾਬ ਦੇ ਪ੍ਰਾਈਵੇਟ ਟਰਾਂਸਪੋਰਟ ਵੱਡੇ ਵਿੱਤੀ ਘਾਟੇ ਵਿੱਚੋਂ ਲੰਘ ਰਹੇ ਹਨ।