ਬਠਿੰਡਾ: ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਬਣਾਏ ਗਏ ਵੈਕਸੀਨੇਸ਼ਨ ਸੈਂਟਰ ਦੇ ਬਾਹਰ ਖੜ੍ਹੇ ਗੰਦੇ ਪਾਣੀ ਵਿੱਚ ਡੇਂਗੂ ਫੈਲਣ ਦਾ ਖ਼ਤਰਾ ਖੜਾ ਹੋ ਗਿਆ ਹੈ। ਵੈਕਸੀਨੇਸ਼ਨ ਲਗਵਾਉਣ ਆਏ ਲੋਕਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਭਾਵੇਂ ਸਿਹਤ ਸਹੂਲਤਾਂ ਸੰਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਵੈਕਸੀਨੇਸ਼ਨ ਸੈਂਟਰ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹਦਾ ਨਜ਼ਰ ਆ ਰਿਹਾ ਹੈ।
ਵੈਕਸੀਨੇਸ਼ਨ ਸੈਂਟਰ ਵਿੱਚ ਖੜ੍ਹਾ ਪਾਣੀ ਡੇਂਗੂ ਨੂੰ ਦੇ ਰਿਹਾ ਸੱਦਾ - ਸਰਕਾਰੀ ਹਸਪਤਾਲ
ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਬਣਾਏ ਗਏ ਵੈਕਸੀਨੇਸ਼ਨ ਸੈਂਟਰ ਦੇ ਬਾਹਰ ਖੜ੍ਹੇ ਗੰਦੇ ਪਾਣੀ ਵਿੱਚ ਡੇਂਗੂ ਫੈਲਣ ਦਾ ਖ਼ਤਰਾ ਖੜਾ ਹੋ ਗਿਆ ਹੈ। ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵੈਕਸੀਨੇਸ਼ਨ ਸੈਂਟਰ ਤੇ ਮੁੱਖ ਗੇਟ ਤੇ ਪਿਛਲੇ ਕਈ ਦਿਨਾਂ ਤੋਂ ਪਾਣੀ ਜਮ੍ਹਾਂ ਹੋ ਗਿਆ ਹੈ।
ਵੈਕਸੀਨੇਸ਼ਨ ਸੈਂਟਰ ਵਿੱਚ ਖੜ੍ਹਾ ਪਾਣੀ ਡੇਂਗੂ ਨੂੰ ਦੇ ਰਿਹਾ ਸੱਦਾ
ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵੈਕਸੀਨੇਸ਼ਨ ਸੈਂਟਰ ਤੇ ਮੁੱਖ ਗੇਟ ਤੇ ਪਿਛਲੇ ਕਈ ਦਿਨਾਂ ਤੋਂ ਪਾਣੀ ਜਮ੍ਹਾਂ ਹੋ ਗਿਆ ਹੈ। ਇਸ ਖੜ੍ਹੇ ਪਾਣੀ ਕਾਰਨ ਹੁਣ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਮੰਡਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਨਾਲ-ਨਾਲ ਹੁਣ ਲੋਕਾਂ ਨੂੰ ਡੇਂਗੂ ਜਿਹੀ ਬੀਮਾਰੀ ਤੋਂ ਬਚਾਅ ਲਈ ਵੀ ਉਪਾਅ ਕਰਨੇ ਪੈਣਗੇ।
ਇਹ ਵੀ ਪੜ੍ਹੋ:ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਦਾ ਕੀਤਾ ਉਦਘਾਟਨ