ਬਠਿੰਡਾ: ਨਗਰ ਨਿਗਮ ਚੋਣਾਂ ਲਈ ਇੰਸਟੀਚਿਊਟ ਆਫ਼ ਹੋਟਲ ਮੈਨੇਜਮੇਂਟ ਸੰਸਥਾ ਤੋਂ ਈਵੀਐਮ ਮਸ਼ੀਨਾਂ ਪੋਲਿੰਗ ਸਟੇਸ਼ਨ ਵੱਲ ਰਵਾਨਾ ਹੋ ਚੁੱਕੀਆਂ ਹਨ। ਇਨ੍ਹਾਂ ਚੋਣਾਂ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੰਵੇਦਨਸ਼ੀਲ ਅਤੇ ਅਤਿਸੰਵੇਦਨਸ਼ੀਲ ਪੋਲਿੰਗ ਬੂਥਾਂ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਬਠਿੰਡਾ ’ਚ ਈਵੀਐਮ ਅਤੇ ਪੋਲਿੰਗ ਬੂਥਾਂ ਦੀ ਸੁਰੱਖਿਆ ਲਈ ਸੁਰੱਖਿਆ ਪ੍ਰਬੰਧ ਚੌਕਸ
ਨਗਰ ਨਿਗਮ ਚੋਣਾਂ ਲਈ ਇੰਸਟੀਚਿਊਟ ਆਫ਼ ਹੋਟਲ ਮੈਨੇਜਮੇਂਟ ਸੰਸਥਾ ਤੋਂ ਈਵੀਐਮ ਮਸ਼ੀਨਾਂ ਪੋਲਿੰਗ ਸਟੇਸ਼ਨ ਵੱਲ ਰਵਾਨਾ ਹੋ ਚੁੱਕੀਆਂ ਹਨ। ਇਨਾਂ ਚੋਣਾਂ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਸੰਵੇਦਨਸ਼ੀਲ ਅਤੇ ਅਤਿਸੰਵੇਦਨਸ਼ੀਲ ਪੋਲਿੰਗ ਬੂਥਾਂ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਇਸ ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਜੋ ਭਲਕੇ ਅੱਠ ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ ਤੱਕ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਸ਼ਾਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਲਸ ਪ੍ਰਸ਼ਾਸਨ ਵੱਲੋਂ ਡਿਊਟੀ ਅਮਲੇ ਨੂੰ ਮੁਸਤੈਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਆਖਿਆ ਕਿ ਪੋਲਿੰਗ ਬੂਥ ਨੇੜੇ ਕਿਸੇ ਵੀ ਪ੍ਰਕਾਰ ਦੇ ਲੋਕਾਂ ਨੂੰ ਇਕੱਠਾ ਨਹੀਂ ਹੋਣ ਦਿੱਤਾ ਜਾਵੇਗਾ ਹਥਿਆਰ ਜਾਂ ਕਿਸੇ ਸ਼ਰਾਰਤੀ ਅਨਸਰ ਦੁਆਰਾ ਪੋਲਿੰਗ ਬੂਥ ’ਚ ਦਾਖ਼ਲ ਹੋਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸੰਵੇਦਨਸ਼ੀਲ ਅਤੇ ਅਤਿਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਸਪੈਸ਼ਲ ਫੋਰਸ ਤੈਨਾਤ ਕੀਤੀ ਗਈ ਹੈ।