ਬਠਿੰਡਾ :ਬਠਿੰਡਾਪੀਆਰਟੀਸੀ ਅਤੇ ਪਨ ਬੱਸ ਦੇ ਕੱਚੇ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ (Strike of PRTC Workers) ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹਾਕੀ ਮੰਗਾਂ ਲਈ ਇਹ ਕਾਮੇ ਸੰਘਰਸ਼ ਕਰ ਰਹੇ ਹਨ। ਪੰਜਾਬ ਦੇ 24 ਦੇ 24 ਡਿਪੂ ਬੰਦ ਕਰ ਦਿਤੇ ਗਏ ਹਨ, ਜਿਸ ਕਾਰਨ ਪੰਜਾਬ ਵਿੱਚ ਸਰਕਾਰੀ ਬੱਸ ਸੇਵਾ ਬੁਰੀ ਤਰਾਂ ਪ੍ਰਭਾਵਿਤ ਹੋ ਗਈ ਹੈ। ਬਠਿੰਡਾ ਵਿਖੇ ਪੀਆਰਟੀਸੀ ਅਤੇ ਪਨ ਬੱਸ ਦੇ ਕੱਚੇ ਕਾਮਿਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਨੂੰ ਸਮਾਂ ਦੇ ਕੇ ਬੈਠਕ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਦੀਆਂ ਹੱਕੀ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ।
Strike of PRTC Workers: ਬਠਿੰਡਾ 'ਚ ਪੀਆਰਟੀਸੀ ਅਤੇ ਪਨ ਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ, ਸੰਘਰਸ਼ ਦੀ ਦਿੱਤੀ ਚੇਤਾਵਨੀ - ਬਠਿੰਡਾ ਚ ਪੀਟੀਸੀ ਵਰਕਰਾਂ ਦੀ ਹੜਤਾਲ
ਬਠਿੰਡਾ ਵਿੱਚ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ ਕੀਤੀ ਹੈ। ਇਸ ਨਾਲ ਬੱਸ ਸੇਵਾ ਪ੍ਰਭਾਵਿਤ ਹੋ ਰਹੀ ਹੈ। ਮੁਲਾਜਮਾਂ ਨੇ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ।
Published : Sep 20, 2023, 4:09 PM IST
ਉਹਨਾਂ ਵੱਲੋਂ ਪਹਿਲਾਂ ਵੀ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਜਲਦ ਤੋਂ ਜਲਦ ਧਿਆਨ ਦਿੱਤਾ ਜਾਵੇ ਨਹੀਂ ਉਹ ਤਿੱਖਾ ਸੰਘਰਸ਼ ਕਰਨਗੇ ਪਰ ਸਰਕਾਰ ਵੱਲੋਂ ਉਹਨਾਂ ਨੂੰ ਅਣਗੌਲਿਆਂ ਕੀਤਾ ਗਿਆ। ਇਸ ਕਾਰਨ ਅੱਜ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ। ਪ੍ਰਧਾਨ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।
- Akali Dal on Warring: ਵੜਿੰਗ ਦੇ ਬਿਆਨ 'ਤੇ ਸਿੱਧਾ ਹੋਇਆ ਅਕਾਲੀ ਆਗੂ, ਕਹਿੰਦਾ ਤੁਹਾਨੂੰ ਤਾਂ ਪਾਰਟੀ 'ਚ ਕੋਈ ਪ੍ਰਧਾਨ ਹੀ ਨਹੀਂ ਮੰਨਦਾ
- DDPO receiving threats: ਬਹੁ ਕਰੋੜੀ ਪੰਚਾਇਤੀ ਜ਼ਮੀਨ ਘੁਟਾਲੇ ਦੀ ਜਾਂਚ ਕਰ ਰਹੀ ਡੀਡੀਪੀਓ ਨੂੰ ਮਿਲ ਰਹੀਆਂ ਧਮਕੀਆਂ, ਮਹਿਲਾ ਡੀਡੀਪੀਓ ਨੇ ਦੱਸਿਆ ਦਰਦ
- Hardeep Singh Nijjar House: ਹਰਦੀਪ ਸਿੰਘ ਨਿੱਝਰ ਦੇ ਪਿੰਡ ਵਾਲੇ ਘਰ ਨੂੰ ਲੱਗਿਆ ਜ਼ਿੰਦਰਾ
ਉਨ੍ਹਾਂ ਕਿਹਾ ਕਿ ਸਾਡੀ ਮਹੱਤਵਪੂਰਨ ਮੰਗ ਨਵੀਂ ਭਰਤੀ ਨੂੰ ਲੈ ਕੇ ਹੈ। ਉਨ੍ਹਾਂ ਨੂੰ ਘੱਟੋ ਘੱਟ 35 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜਿਹੜੇ ਕਰਮਚਾਰੀ ਕੱਢੇ ਗਏ ਹਨ, ਉਨ੍ਹਾਂ ਦੇ ਕੇਸਾਂ ਨੂੰ ਮੁੜ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਇਹਨਾਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਮਜਬੂਰਨ ਉਹ ਅਣਮਿੱਥੇ ਸਮੇਂ ਲਈ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਰਹੇ ਹਨ।